22 ਮਾਰਚ ਤੋਂ ਸੇਵਾ ਕਾਰਜਾਂ ‘ਚ ਜੁਟੇ ਡੇਰਾ ਪ੍ਰੇਮੀਆਂ ਨੂੰ ਵਿਧਾਇਕ ਨੇ ਕੀਤਾ ਸਨਮਾਨਿਤ

0
148

ਮਾਨਸਾ 31 ਮਈ (ਸਾਰਾ ਯਹਾ / ਬਲਜੀਤ ਸ਼ਰਮਾ) : ਕਰੋਨਾ ਮਹਾਂਮਾਰੀ ਕਾਰਣ ਦਰਪੇਸ਼ ਸੰਕਟ ਦੌਰਾਨ 22 ਮਾਰਚ ਤੋਂ ਲਗਾਤਾਰ ਲੋੜੀਂਦੇ ਸੇਵਾ ਕਾਰਜਾਂ ਵਿੱਚ ਜੁਟੇ ਮਾਨਸਾ ਦੇ ਡੇਰਾ ਸ਼ਰਧਾਲੂਆਂ ਨੂੰ 31 ਮਈ ਐਤਵਾਰ ਨੂੰ ਹਲਕਾ ਮਾਨਸਾ ਦੇ ਐਮ.ਐਲ.ਏ. ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਸਨਮਾਨਿਤ ਕੀਤਾ ਗਿਆ।

       ਕਰੋਨਾ ਕਹਿਰ ਦੇ ਚੱਲ ਰਹੇ ਦੌਰ ਵਿੱਚ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਿਮਤੀ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 22 ਮਾਰਚ ਤੋਂ ਲਗਾਤਾਰ ਲੋੜੀਂਦੇ ਸੇਵਾ ਕਾਰਜ ਕਰਦੇ ਆ ਰਹੇ ਹਨ। ਡੇਰਾ ਪ੍ਰੇਮੀਆਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਢੁੱਕਵੀਆਂ ਸੇਵਾਵਾਂ ਦੇ ਮੱਦੇਨਜ਼ਰ ਹਲਕਾ ਮਾਨਸਾ ਦੇ ਐਮ.ਐਲ.ਏ. ਸ੍ਰ. ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਸੇਵਾਦਾਰਾਂ ਨੂੰ ਆਪਣੇ ਕੋਰਟ ਰੋਡ ਸਥਿਤ ਦਫਤਰ ਵਿੱਚ ਬੁਲਾਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮੂਹ ਸੇਵਾਦਾਰਾਂ ਨੂੰ ਸ਼ਾਲ ਅਤੇ ਪ੍ਰਸ਼ੰਸਾ ਪੱਤਰ ਭੇਂਟ ਕਰਨ ਦੇ ਨਾਲ ਨਾਲ ਵਿਧਾਇਕ ਮਾਨਸ਼ਾਹੀਆ ਵੱਲੋਂ ਚਾਹ, ਬਿਸਕੁਟ ਅਤੇ ਹੋਰ ਖਾਣ ਪੀਣ ਦਾ ਇੰਤਜ਼ਾਮ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਐਮ.ਐਲ.ਏ. ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਉਹ ਕਰੋਨਾ ਦੀ ਇਸ ਮੁਸੀਬਤ ਦੇ ਸਮੇਂ ਵਿੱਚ ਦੇਖਦੇ ਆ ਰਹੇ ਹਨ ਕਿ 22 ਮਾਰਚ ਤੋਂ ਜਾਰੀ ਲਾਕਡਾਊਨ ਵਿੱਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਬਹੁਤ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਅਕਸਰ ਹੀ ਭਲਾਈ ਕਾਰਜਾਂ ਵਿੱਚ ਡੇਰਾ ਪ੍ਰੇਮੀ ਮੋਹਰੀ ਰੋਲ ਨਿਭਾਉਂਦੇ ਨਜ਼ਰ ਆਉਂਦੇ ਹਨ। ਮਾਨਸਾ ਵਿਖੇ ਵੀ ਡੇਰਾ ਪ੍ਰੇਮੀ ਵਧੀਆ ਕਾਰਗੁਜ਼ਾਰੀ ਰਾਹੀਂ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀਆਂ ਢੁੱਕਵੀਆਂ ਸੇਵਾਵਾਂ ਨੂੰ ਦੇਖਦਿਆਂ ਹੌਸਲਾ ਅਫਜ਼ਾਈ ਕਰਨਾ ਉਨ੍ਹਾਂ ਦਾ ਨਿੱਜੀ ਫਰਜ਼ ਸੀ ਅਤੇ ਇਸੇ ਕਰਕੇ ਉਨ੍ਹਾਂ ਸਮੂਹ ਸੇਵਾਦਾਰਾਂ ਨੂੰ ਦਫਤਰ ਵਿੱਚ ਬੁਲਾਕੇ ਉਨ੍ਹਾਂ ਦਾ ਸਨਮਾਨ ਕੀਤਾ ਹੈ। ਵਿਧਾਇਕ ਮਾਨਸ਼ਾਹੀਆ ਨੇ ਅਪੀਲ ਕੀਤੀ ਕਿ ਕਰੋਨਾ ਖਿਲਾਫ ਚੱਲ ਰਹੀ ਲੜਾਈ ਜਿੱਤਣ ਤੱਕ ਲੋੜੀਂਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ।

       ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪ੍ਰਿਤਪਾਲ ਸਿੰਘ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੀ ਸਿੱਖਿਆ ਅਤੇ ਪ੍ਰੇਰਨਾ ਸਦਕਾ ਮਾਨਸਾ ਦੇ ਸੇਵਾਦਾਰ ਕਰੋਨਾ ਸੰਕਟ ਦੌਰਾਨ ਸੇਵਾ ਕਾਰਜਾਂ ਰਾਹੀਂ ਢੁੱਕਵੀਆਂ ਸੇਵਾਵਾਂ ਨਿਭਾਅ ਰਹੇ ਹਨ। 22 ਮਾਰਚ ਤੋਂ ਚੱਲ ਰਹੀਆਂ ਸੇਵਾਵਾਂ ਦੌਰਾਨ 60 ਪਰਿਵਾਰਾਂ ਨੂੰ ਰੋਜ਼ਾਨਾ 3 ਸਮੇਂ ਦਾ ਖਾਣਾ ਦੇਣ, 70 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੇਣ, ਵੱਖ ਵੱਖ ਇਮਾਰਤਾਂ ਨੂੰ ਸੈਨੇਟਾਈਜ਼ ਕਰਨ ਅਤੇ ਖੂਨਦਾਨ ਕੈਂਪ ਲਾਉਣ ਤੋਂ ਇਲਾਵਾ 5 ਹਜ਼ਾਰ ਦੇ ਕਰੀਬ ਕੱਪੜੇ ਦੇ ਬਣੇ ਹੋਏ ਮਾਸਕ, ਸਾਬਣਾਂ ਅਤੇ ਸੈਨੇਟਾਈਜ਼ਰ ਲੋੜਵੰਦ ਆਮ ਲੋਕਾਂ ਨੂੰ ਵੰਡੇ ਜਾ ਚੁੱਕੇ ਹਨ। ਜਿਲ੍ਹਾ ਪ੍ਰਸ਼ਾਸਨ ਵੱਲੋਂ ਲਾਈਆਂ ਜਾ ਰਹੀਆਂ ਡਿਊਟੀਆਂ ਨੂੰ ਡੇਰਾ ਸੇਵਾਦਾਰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਅ ਰਹੇ  ਹਨ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਚੱਲ ਰਹੀਆਂ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ ਅਤੇ ਜਿੱਥੇ ਅਧਿਕਾਰੀ ਜ਼ਰੂਰਤ ਸਮਝਣਗੇ, ਉੱਥੇ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਣਗੀਆਂ। ਇਸ ਮੌਕੇ ਹਾਜ਼ਰ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਥਾਣੇਦਾਰ ਸੁਰੇਸ਼ ਕੁਮਾਰ ਸਿੰਘ ਵੱਲੋਂ ਵੀ ਡੇਰਾ ਪ੍ਰੇਮੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

       ਉਪਰੋਕਤ ਮੌਕੇ 15 ਮੈਂਬਰ ਅੰਮ੍ਰਿਤਪਾਲ ਸਿੰਘ, ਰਾਕੇਸ਼ ਕੁਮਾਰ, ਤਰਸੇਮ ਚੰਦ ਤੇ ਗੁਲਾਬ ਸਿੰਘ, ਨਾਮ ਜਾਮ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਨਰੇਸ਼ ਕੁਮਾਰ, ਬਜ਼ੁਰਗ ਸੰਮਤੀ ਦੇ ਜ਼ਿੰਮੇਵਾਰ ਇੰਸਪੈਕਟਰ ਬੁੱਧ ਰਾਮ ਸ਼ਰਮਾਂ, ਨੇਤਰਦਾਨ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਡਾ. ਕ੍ਰਿਸ਼ਨ ਸੇਠੀ, ਸ਼ਹਿਰੀ ਭੰਗੀਦਾਸ ਠੇਕੇਦਾਰ ਗੁਰਜੰਟ ਸਿੰਘ, ਸੇਵਾ ਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਾਜਰ ਸਿੰਘ ਤੋਂ ਇਲਾਵਾ ਜੀਵਨ ਕੁਮਾਰ, ਬਲੌਰ ਸਿੰਘ, ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਖੁਸ਼ਵੰਤ ਪਾਲ, ਗੁਰਦੀਪ ਸਿੰਘ, ਪਿਆਰਾ ਸਿੰਘ, ਸਵਰਨ ਸਿੰਘ, ਡਾ. ਕ੍ਰਿਸ਼ਨ ਵਰਮਾ, ਜਤਿੰਦਰ ਸ਼ਰਮਾਂ, ਰਮੇਸ਼ ਕੁਮਾਰ, ਖਿੱਚੀ ਟੇਲਰ, ਸੁਖਵਿੰਦਰ ਸਿੰਘ, ਰਾਮ ਪ੍ਰਤਾਪ ਸਿੰਘ, ਰਾਮ ਪ੍ਰਸ਼ਾਦ ਅਤੇ ਹੰਸ ਰਾਜ ਆਦਿ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here