ਫਗਵਾੜਾ 23 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਕਮਿਸ਼ਨਰ ਨਗਰ ਨਿਗਮ ਫਗਵਾੜਾ ਸ੍ਰੀਮਤੀ ਨਵਨੀਤ ਕੌਰ ਬੱਲ ਵਲੋਂ ਸ਼ਹਿਰ ਅੰਦਰ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛ ਭਾਰਤ ਮਿਸ਼ਨ ਤਹਿਤ “ਸਵੱਛਤਾ ਦੀ ਲਹਿਰ” ਪੰਦਰਵਾੜਾ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਕੂਲਾਂ-ਕਾਲਜਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਉਨ੍ਹਾਂ ਕਿਹਾ ਕਿ ਫਗਵਾੜਾ ਸ਼ਹਿਰ ’ਚ ਲੋਕਾਂ ਵਿੱਚ ਸਾਫ਼-ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਵਾਰਡਾਂ ਮਾਰਕਿਟ,ਪਾਰਕ,ਰੇਲਵੇ ਸਟੇਸ਼ਨ,ਬੱਸ ਸਟੈਂਡ,ਧਾਰਮਿਕ ਸਥਾਨਾਂ,ਸਕੂਲਾਂ ਕਾਲਜਾਂ ਅਤੇ ਹਸਪਤਾਲਾਂ ਆਦਿ ਸਥਾਨਾਂ ’ਤੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ।ਇਸ ਤੋਂ ਇਲਾਵਾ ਗਿੱਲਾ ਅਤੇ ਸੁੱਕਾ ਕੂੜਾ ਵੱਖ ਰੱਖਣ,ਗਿੱਲੇ ਕੂੜੇ ਤੋਂ ਖਾਦ ਬਣਾਉਣ ਕੂੜੇ ਨੂੰ ਇੱਧਰ ਉੱਧਰ ਨਾ ਸੁੱਟਣ ਕੂੜੇ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਪੰਦਰਵਾੜੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਸ਼ਹਰਿ ਨੂੰ ਪੂਰੀ ਤਰ੍ਹਾਂ ਸਾਫ਼ ਸੁਥਰਾ ਰੱਖਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ