*25 ਅਗਸਤ ਨੂੰ ਫਗਵਾੜਾ ‘ਚ ਹੋਵੇਗਾ ਵੱਡਾ ਇਕੱਠ , ਕਿਸਾਨਾਂ ਦੀਆਂ 31 ਜੱਥੇਬੰਦੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ*

0
48

12,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) ਫਗਵਾੜਾ ਮਿੱਲ ਵੱਲੋਂ 72 ਕਰੋੜ ਰੁਪਏ ਗੰਨੇ ਦਾ ਬਕਾਇਆ ਨਾ ਦਿੱਤੇ ਜਾਣ ਦੇ ਵਿਰੋਧ  ‘ਚ ਕਿਸਾਨਾਂ ਵੱਲੋਂ ਕਾਫੀ ਰੋਸ ਜਤਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦੀਆਂ 31 ਜੱਥੇਬੰਦੀਆਂ ਵੱਲੋਂ ਸਰਕਾਰ ਨੂੰ 25 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 25 ਅਗਸਤ ਤੱਕ ਉਹਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਤੱਕ ਉਹਨਾਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਤਦ ਤੱਕ ਫਗਵਾੜਾ ਮੋਰਚਾ ਵੀ ਜਾਰੀ ਰਹੇਗਾ ਅਤੇ ਹਾਈਵੇਅ ਜਾਮ ਹੀ ਰਹੇਗਾ ।

ਇਸ ਦੇ ਨਾਲ ਹੀ ਲਖੀਮਪੁਰ ਖੀਰੀ  ‘ਚ ਵੀ ਮੋਰਚਾ ਲਾਇਆ ਜਾਵੇਗਾ । ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਲਈ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮੋਰਚਾ ਲਾਇਆ ਜਾਵੇਗਾ। 

ਲੰਪੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਮੁਆਵਜ਼ੇ ਦੀ ਮੰਗ

ਕਿਸਾਨਾਂ ਨੇ ਮੰਗ ਕੀਤੀ ਕਿ ਲੰਪੀ ਚਮੜੀ ਵਾਲੀ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਨਾਲ ਹੀ ਇਹਨਾਂ ਪਸ਼ੂਆਂ ਨੂੰ ਦਬਾਉਣ ਲਈ ਜਗ੍ਹਾ ਦਾ ਠੋਸ ਪ੍ਰਬੰਧ ਕੀਤਾ ਜਾਵੇ। 

NO COMMENTS