26 ਜਨਵਰੀ ਦੀ ਟਰੈਕਟਰ ਪ੍ਰੇਡ ‘ਚ ਸ਼ਾਮਲ ਹੋਣ ਲਈ ਸਿੱਧੂ ਮੂਸੇਵਾਲਾ ਨੇ ਕੀਤੀ ਲੋਕਾਂ ਨੂੰ ਅਪੀਲ

0
92

ਨਵੀਂ ਦਿੱਲੀ 17, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਖੇਤੀ ਕਾਨੂੰਨਾਂ ਖਿਲਾਫ਼ ਕਈ ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।ਇਸ ਕਿਸਾਨ ਅੰਦੋਲਨ ਨੂੰ ਕਰੀਬ 2 ਮਹੀਨੇ ਪੂਰੇ ਹੋ ਚੁਕੇ ਹਨ। ਇਸ ਵਿਚਾਲੇ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਮੌਕੇ ਟਰੈਕਟਰ ਪ੍ਰੇਡ ਦਾ ਸੱਦਾ ਦਿੱਤਾ ਹੈ। ਜਿਸ ਦੇ ਲਈ ਕਈ ਥਾਵਾਂ ‘ਤੇ ਅੱਜ ਟਰੈਕਟਰ ਮਾਰਚ ਕਢੇ ਗਏ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੀ ਇਨ੍ਹਾਂ ਟਰੈਕਟਰ ਮਾਰਚ ਦਾ ਹਿੱਸਾ ਬਣੇ। ਇਹ ਮਾਰਚ ਮਾਨਸਾ ਦੇ ਵੱਖ-ਵੱਖ ਇਲਾਕਿਆਂ ਚੋਂ ਕਢਿਆ ਗਿਆ। ਦਲੇਲਵਾਲਾ ਤੋਂ ਸ਼ੁਰੂ ਹੋਇਆ ਇਹ ਮਾਰਚ ਧਰਮਪੁਰਾ ਵਿਖੇ ਖਤਮ ਹੋਇਆ।ਜਿਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ-ਨਾਲ , ਆਰ ਨੇਤ ਅਤੇ ਕੋਰਆਲਾ ਮਾਨ ਵੀ ਮਜੂਦ ਰਹੇ। ਜਿਨ੍ਹਾਂ ਨੇ ਇਸ ਟਰੈਕਟਰ ਮਾਰਚ ‘ਚ ਪਿੰਡਾਂ-ਪਿੰਡਾਂ ‘ਚ ਜਾਕੇ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਪ੍ਰੇਡ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਕਿਸਾਨਾਂ ਦੇ ਇਸ ਅੰਦੋਲਨ ਨੂੰ ਪੰਜਾਬੀ ਕਲਾਕਾਰਾਂ ਦਾ ਪੂਰਾ ਸਾਥ ਮਿਲਿਆ ਹੋਇਆ ਹੈ।ਕਿਸਾਨ ਜਥੇਬੰਦੀਆਂ ਵਲੋਂ ਜੋ ਵੀ ਫੈਸਲੇ ਲਏ ਜਾ ਰਹੇ ਹਨ।ਉਨ੍ਹਾਂ ਫੈਸਲਿਆਂ ਨੂੰ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਪੂਰੀ ਸਪੌਟ ਕਰ ਰਹੀ ਹੈ।

LEAVE A REPLY

Please enter your comment!
Please enter your name here