ਮਾਨਸਾ 20 ਮਾਰਚ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਸ਼੍ਰੌਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ “ਪੰਜਾਬ ਬਚਾਓ ਯਾਤਰਾ” 27 ਮਾਰਚ ਨੂੰ ਮਾਨਸਾ ਪਹੁੰਚਣ ਤੇ ਉਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਜਿਸ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਸ਼੍ਰੌਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਅੱਜ ਮਾਨਸਾ ਵਿਖੇ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਪੰਜਾਬ ਸਿਰ ਚੜ੍ਹੇ ਕਰਜੇ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ “ਪੰਜਾਬ ਬਚਾਓ ਯਾਤਰਾ” ਨਾਲ ਪੰਜਾਬ ਦੇ ਲੋਕ ਵੱਡੀ ਤਦਾਦ ਵਿੱਚ ਜੁੜ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਸੂਬੇ ਸਿਰ ਕਰਜੇ ਦੀ ਪੰਡ ਵਧਾ ਰਹੀ ਹੈ ਅਤੇ ਸੂਬਾ ਕੰਗਾਲ ਹੋਣ ਦੇ ਕਿਨਾਰੇ ਹੈ। ਇਸ ਵੇਲੇ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਇਹ ਯਾਤਰਾ ਪਿੰਡ ਅਕਲੀਆ ਤੋਂ ਸ਼ੁਰੂ ਹੋ ਕੇ ਜੋਗਾ, ਰੱਲਾ, ਤਾਮਕੋਟ, ਮਾਨਸਾ ਕੈਂਚੀਆਂ, ਤਿੰਨਕੋਣੀ ਚੋਂਕ, ਮਾਨਸਾ ਬੱਸ ਸਟੈਂਡ ਵਿਖੇ ਆਉਣ ਤੇ ਵੱਡੀ ਗਿਣਤੀ ਵਿੱਚ ਆਮ ਲੋਕ ਅਤੇ ਪਾਰਟੀ ਵਰਕਰ ਦਾ ਇਸ ਸਵਾਗਤ ਕਰਨਗੇ। ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੌਮਣੀ ਅਕਾਲੀ ਦਲ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸ਼੍ਰੌਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ, ਸ਼੍ਰੌਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਦਲ ਦੇ ਬੁਲਾਰੇ ਕੇ.ਐੱਸ ਮਠਾੜੂ, ਯੂਥ ਅਕਾਲੀ ਦਲ ਕੌਰ ਕਮੇਟੀ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਚਹਿਲ, ਯੂਥ ਅਕਾਲੀ ਦਲ ਦੇ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚੱਕ ਅਲੀਸ਼ੇਰ ਅਤੇ ਜਿਲ੍ਹਾ ਸ਼ਹਿਰੀ ਪ੍ਰਧਾਨ ਹਨੀਸ਼ ਬਾਂਸਲ ਹਨੀ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਤਾਮਕੋਟ, ਆਤਮਜੀਤ ਸਿੰਘ ਕਾਲਾ, ਅਵਤਾਰ ਸਿੰਘ ਰਾੜਾ, ਗੁਰਪ੍ਰੀਤ ਸਿੰਘ ਪੀਤਾ, ਜੁਗਰਾਜ ਸਿੰਘ ਰਾਜੂ ਦਰਾਕਾ, ਭਰਪੂਰ ਸਿੰਘ, ਭੋਲਾ ਸਿੰਘ ਕੋਟਲੀ, ਬੂਟਾ ਸਿੰਘ ਅਕਲੀਆ, ਕੁਲਦੀਪ ਸਿੰਘ, ਮੇਲਾ ਸਿੰਘ, ਜਰਨੈਲ ਹੋਡਲਾ, ਹਰਮਨ ਭੰਮਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।