ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਵੇਖੋ ਲਿਸਟ ‘ਚ ਕੌਣ-ਕੌਣ

0
62

ਚੰਡੀਗੜ੍ਹ 4,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਵੱਖ ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ। ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।

ਪਰਗਟ ਸਿੰਘ ਜਲੰਧਰ ਕੈਂਟ ਤੋਂ ਵਿਧਾਇਕ ਹਨ ਉਨ੍ਹਾਂ ਦੇ ਨਾਲ ਬ੍ਰਿਗੇਡ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਦਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਪੁਰਸਕਾਰ ਵਾਪਸ ਕਰਨ ਜਾ ਰਹੇ ਹਨ।

ਦੱਸ ਦੇਈਏ ਕਿ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਪਹਿਲਵਾਨ ਕਰਤਾਰ ਸਿੰਘ, ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸੱਜਣ ਸਿੰਘ ਚੀਮਾ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਗਈ ਵਾਟਰ ਕੈਨਨ ਤੇ ਅੱਥਰੂ ਗੈਸ ਦੀ ਵਰਤੋਂ ਦੀ ਨਿੰਦਾ ਕਰ ਚੁੱਕੇ ਹਨ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਬੱਚੇ ਹਾਂ। ਕਈ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਇਸ ਸਮੇਂ ਦੌਰਾਨ ਹਿੰਸਾ ਦੀ ਇੱਕ ਵੀ ਘਟਨਾ ਨਹੀਂ ਵਾਪਰੀ ਹੈ। ਇਸ ਦੇ ਬਾਵਜੂਦ, ਕਿਸਾਨਾਂ ਤੇ ਦਿੱਲੀ ਜਾਂਦੇ ਸਮੇਂ ਵਾਟਰ ਕੈਨਨ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਚੀਮਾ ਨੇ ਕਿਹਾ ਕਿ ਜੇ ਸਾਡੇ ਬਜ਼ੁਰਗਾਂ ਤੇ ਭਰਾਵਾਂ ਦੀ ਪੱਗ ਨੂੰ ਇਸ ਤਰੀਕੇ ਨਾਲ ਉਛਾਲਿਆ ਜਾਵੇਗਾ ਤਾਂ ਅਸੀਂ ਅਜਿਹੇ ਪੁਰਸਕਾਰਾਂ ਤੇ ਐਵਾਰਡਾਂ ਨੂੰ ਕੀ ਕਰਨਾ ਹੈ?

LEAVE A REPLY

Please enter your comment!
Please enter your name here