*28 ਜੂਨ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਦੇ ਦਫ਼ਤਰ ਅੱਗੇ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ*

0
32

ਸਰਦੂਲਗੜ੍ਹ/ਝੁਨੀਰ  23,ਜੂਨ (ਸਾਰਾ ਯਹਾਂ/ ਬਲਜੀਤ ਪਾਲ ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਪ੍ਰਦਰਸ਼ਨ 28 ਜੂਨ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਦੇ ਦਫ਼ਤਰ ਅੱਗੇ ਕੀਤਾ ਜਾ ਰਿਹਾ ਹੈ , ਉਸ ਧਰਨੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਵੱਡੀ ਗਿਣਤੀ ਵਿੱਚ ਵਰਕਰਾਂ ਤੇ ਹੈਲਪਰਾਂ ਇਥੋਂ ਚੰਡੀਗੜ੍ਹ ਜਾਣਗੀਆਂ । ਜਾਣਕਾਰੀ ਦਿੰਦਿਆਂ ਯੂਨੀਅਨ ਦੀ ਬਲਾਕ ਪ੍ਰਧਾਨ ਗੁਰਮੇਲ ਕੌਰ ਨੇ ਕਿਹਾ ਕਿ ਐਨ ਜੀ ਓ ਅਧੀਨ ਆਉਂਦੇ ਬਲਾਕਾਂ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਦਾ ਰੁਕਿਆ ਪਿਆ ਮਾਣਭੱਤਾ ਦਿੱਤਾ ਜਾਵੇ । ਨਵੀਂ ਭਰਤੀ ਦੌਰਾਨ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਵਰਕਰ ਦਾ ਦਰਜ਼ਾ ਦੇਣ ਦੀ ਵਿਵਸਥਾ ਕੀਤੀ ਜਾਵੇ । ਜੇਕਰ ਕਿਸੇ ਵਰਕਰ ਹੈਲਪਰ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਆਸ਼ਰਿਤ ਨੂੰ ਨੋਕਰੀ ਦੇਣ ਲਈ ਵਾਰਸ ਦਾ ਸਰਟੀਫਿਕੇਟ ਸੀ ਡੀ ਪੀ ਓ ਵੱਲੋਂ ਜਾਰੀ ਕੀਤਾ ਜਾਵੇ । ਜਿਹੜੀਆਂ ਵਰਕਰਾਂ ਕਿਸੇ ਮਜ਼ਬੂਰੀ ਦੇ ਕਾਰਨ ਕਿਸੇ ਹੋਰ ਥਾਂ ਰਹਿੰਦੀਆਂ ਹਨ ਤੇ ਉਹਨਾਂ ਦੇ ਸੈਂਟਰ ਦੂਰ ਪੈਂਦੇ ਹਨ , ਉਹਨਾਂ ਨੂੰ ਵੀ ਬਦਲੀ ਦਾ ਮੌਕਾ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਤੇ ਜਿਹੜੇ ਪੈਸੇ ਪੰਜਾਬ ਸਰਕਾਰ ਅਕਤੂਬਰ 2018 ਤੋਂ ਵਰਕਰਾਂ ਤੇ ਹੈਲਪਰਾਂ ਦੇ ਨੱਪੀ ਬੈਠੀ ਹੈ , ਉਹ ਦਿੱਤੇ ਜਾਣ । ਇਸ ਮੌਕੇ ਯੂਨੀਅਨ ਦੀਆਂ ਆਗੂ ਜਸਪਾਲ ਕੌਰ ਮਲਕੀਤ ਕੌਰ ਪਰਵਿੰਦਰ ਕੌਰ ਚਰਨਜੀਤ ਕੌਰ ਕਿਰਨਜੀਤ ਕੌਰ ਹਰਜੀਤ ਕੌਰ ਹਰਪਰੀਤ ਕੌਰ ਮੌਜੂਦ ਸਨ ।

LEAVE A REPLY

Please enter your comment!
Please enter your name here