*28 ਤੋਂ 30 ਮਈ ਤੱਕ ਪਿਲਾਈਆਂ ਜਾਣ ਵਾਲੀਆਂ ਪੋਲੀਓ ਬੂੰਦਾਂ ਤੋਂ ਕੋਈ ਵੀ 0 ਤੋਂ 5 ਤੱਕ ਦਾ ਬੱਚਾ ਵਾਂਝਾ ਨਾ ਰਹੇ-ਡਾ. ਰਣਜੀਤ ਸਿੰਘ ਰਾਏ*

0
50

ਮਾਨਸਾ  26 ਮਈ  (ਸਾਰਾ ਯਹਾਂ/  ਮੁੱਖ ਸੰਪਾਦਕ) : ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਦੇ ਹਾਈ ਰਿਸਕ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਪੋਲੀਓ ਰੋਕੂ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਜ਼ਿਲ੍ਹਾ ਮਾਨਸਾ ਸਮੇਤ ਪੰਜਾਬ ਦੇ 12 ਜ਼ਿਲਿ੍ਹਆਂ ਵਿੱਚ 28 ਮਈ ਤੋ 30 ਮਈ 2023 ਤੱਕ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਮਾਨਸਾ ਵਿਖੇ 70431 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿੱਚ ਕੁੱਲ 374 ਰੈਗੂਲਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਪਹਿਲੇ ਦਿਨ ਪੋਲੀਓ ਬੂਥਾਂ ’ਤੇ ਅਤੇ ਦੂਸਰੇ ਦਿਨ ਘਰ ਘਰ ਜਾ ਕੇ ਬਾਕੀ ਰਹਿੰਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ 14 ਟਰਾਂਜ਼ਿਟ ਟੀਮਾਂ ਦੇ ਨਾਲ ਨਾਲ 15 ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ ਜੋ 149 ਸ਼ੈਲਰ ਅਤੇ 111 ਭੱਠੇ ਕਵਰ ਕਰਨਗੀਆਂ ਅਤੇ ਇਸ ਤੋਂ ਇਲਾਵਾ 72 ਸੁਪਰਵਾਇਜ਼ਰ ਵੀ ਨਿਯੁਕਤ ਕੀਤੇ ਗਏ ਹਨ। ਮਾਈਗਰੇਟਰੀ ਵਸੋਂ ਵਾਲੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਿਵੇਂ ਕਿ ਝੁੱਗੀ ਝੌਂਪੜੀਆਂ, ਸ਼ੈਲਰ, ਫੈਕਟਰੀਆਂ, ਭੱਠੇ, ਉਸਾਰੀ ਅਧੀਨ ਇਮਾਰਤਾਂ ਆਦਿ ਥਾਵਾਂ ’ਤੇ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਿਸ ਦੌਰਾਨ ਐਮ.ਆਰ 1, 2 ਦੇ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇਗੀ ਜਿੰਨਾਂ ਦਾ ਅਜੇ ਤੱਕ ਟੀਕਾਕਰਨ ਨਹੀਂ ਹੋਇਆ।
        ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ 12 ਸਾਲਾਂ ਤੋਂ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਤਿੰਨ ਦਿਨਾਂ ਵਿੱਚ ਸੂਚੀ ਤਿਆਰ ਕਰਕੇ ਜਿੰਨ੍ਹਾਂ ਬੱਚਿਆਂ ਦੇ ਅਜੇ ਤੱਕ ਐਮ.ਆਰ 1 ਅਤੇ ਐਮ.ਆਰ 2 ਦੀ ਵੈਕਸੀਨ ਨਹੀ ਲਗੀ, ਉਨ੍ਹਾਂ ਨੂੰ ਵੀ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਨੇੜੇ ਦੇ ਸਿਹਤ ਕੇਂਦਰ ਵਿੱਚ ਕਿਸੇ ਵੀ ਮਮਤਾ ਦਿਵਸ ਵਾਲੇ ਦਿਨ ਜਾ ਕੇ ਐਮ.ਆਰ ਦੀ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਦਸੰਬਰ 2023 ਤੱਕ ਐਮ.ਆਰ ਨੂੰ ਖ਼ਤਮ ਕੀਤਾ ਜਾ ਸਕੇ।
ਇਸ ਮੌਕੇ ਡਾ. ਰੁਪਾਲੀ ਭਾਟੀਆ ਮੈਡੀਕਲ ਅਫ਼ਸਰ, ਜਗਦੇੇਵ ਸਿੰਘ ਜ਼ਿਲ੍ਹਾ ਕਮਿਊਨਿਟੀ ਮੋਬਲਾਈਜਰ, ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫ਼ਸਰ, ਮਿਨਾਕਸ਼ੀ, ਸੰਜੀਵ ਕੁਮਾਰ, ਸੰਦੀਪ ਸਿੰਘ ਮੌਜੂਦ ਸਨ।    

NO COMMENTS