
ਮਾਨਸਾ 27,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ) ਮਾਨਸਾ ਬੇਰੁਜ਼ਗਾਰ ਸਾਂਝੇ ਮੋਰਚੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਡੀਪੀਈ ਅਧਿਆਪਕ ਯੂਨੀਅਨ, 646 ਪੀਟੀਆਈ ਅਧਿਆਪਕ ਯੂਨੀਅਨ ਪੰਜਾਬ , ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਪੰਜੇ ਜਥੇਬੰਦੀਆਂ ) ਵੱਲੋਂ 31 ਦਸੰਬਰ 2020 ਤੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਪ੍ਰਾਪਤੀ ਲਈ ਕੇੈਬਨਿਟ ਅਤੇ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ਪੱਕਾ ਮੋਰਚਾ ਚੱਲ ਰਿਹਾ ਹੈ। ਇਸਦੇ ਨਾਲ ਨਾਲ ਹੀ ਵਿਧਾਨ ਸਭਾ ਹਲਕਾ ਸੰਗਰੂਰ ਅਤੇ ਸਮੁੱਚੇ ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਬੇਰੁਜ਼ਗਾਰੀ ਭੱਤੇ ਅਤੇ ਘਰ ਘਰ ਰੁਜ਼ਗਾਰ ਦੇ ਚੋਣ ਵਾਅਦੇ ਚੇਤੇ ਕਰਵਾਉਣ ਲਈ ਅਤੇ ਸਰਕਾਰ ਦੀਆਂ ਅਰਥੀ ਫੂਕਣ ਦੀ ਮੁਹਿੰਮ ਅਰੰਭੀ ਹੋਈ ਹੈ ਪ੍ਰੰਤੂ ਕਰੀਬ 2 ਮਹੀਨਿਆਂ ਤੋਂ ਵੱਟੀ ਹੋਈ ਸਰਕਾਰ ਦੀ ਚੁੱਪ ਨੂੰ ਤੜਵਾਉਣ ਲਈ ਪੰਜਾਬ ਦੇ ਬੇਰੁਜ਼ਗਾਰਾਂ ਨੇ 28 ਫਰਵਰੀ ਨੂੰ ਪੰਜਾਬ ਦੇ ਬੇਰੁਜ਼ਗਾਰਾਂ ਦਾ ਸੰਗਰੂਰ ਵਿਖੇ ਵੱਡਾ ਇੱਕਠ ਕਰਨ ਦਾ ਅੈਲਾਨ ਕੀਤਾ ਹੋਇਆ ਹੈ। ਇਸੇ ਤਹਿਤ ਹੀ ਮੋਰਚੇ ਦੇ ਆਗੂ .ਸੁਮਨਦੀਪ ਸਰਮਾ ਅਤੇ ਅਮਨਦੀਪ ਸਿੰਘ ਨੇ ਤਿਆਰੀਆਂ ਸੰਬੰਧੀ ਮੀਟਿੰਗ ਮਗਰੋਂ ਦੱਸਿਆ ਕਿ ਜਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਮੋਰਚੇ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣਗੇ। ਇਸ ਸਮੇਂ ਹਰਪ੍ਰੀਤ ਸਿੰਘ, ਗੁਰਪਰੀਤ ਸਿੰਘ,ਜਸਵੀਰ ਸਿੰਘ,ਅੰਮਿ੍ਤ ਸਿੰਘ,ਬਲਵਿੰਦਰ ਸਿੰਘ, ਹਾਜਰ ਸਨ।
