ਮਾਨਸਾ, 27 ਫਰਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 28 ਫਰਵਰੀ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿੱਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਸਤਿਯਾ ਮਾਈਕਰੋ ਫਾਇਨਾਂਸ ਪ੍ਰਾਈਵੇਟ ਲਿਮਟਿਡ ਦੁਆਰਾ ਭਾਗ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਦੇ ਸੀ.ਈ.ੳ. ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ ਬਾਰ੍ਹਵੀਂ ਤੋਂ ਬੀ.ਏ. ਪਾਸ ਹੋਣੀ ਚਾਹੀਦੀ ਹੈ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਰਾੜ ਨੇ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਹੀ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀ ਸਰੀਰਕ ਤੌਰ ‘ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਉਮਰ ਸੀਮਾ 20 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਚੁਣੇ ਜਾਣ ਉਪਰੰਤ ਪ੍ਰਾਰਥੀ ਨੂੰ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਭਾਗ ਲੈਣ ਦਾ ਸਮਾਂ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ ਦੇ 05.00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਦੇ ਟੈਲੀਫੋਨ ਨੰ. 01652-232315 ਨਾਲ ਸੰਪਰਕ ਕੀਤਾ ਜਾ ਸਕਦਾ ਹੈ।