*29 ਜੁਲਾਈ ਨੂੰ ਸਿਹਤ ਮੁਲਾਜ਼ਮ ਕਾਫਲੇ ਦੇ ਰੂਪ ਵਿੱਚ ਪਟਿਆਲੇ ਵੱਲ ਕੂਚ ਕਰਨਗੇ*

0
47

ਮਾਨਸਾ, 27 ਜੁਲਾਈ (ਸਾਰਾ ਯਹਾਂ/ਔਲਖ ) ਪੰਜਾਬ-ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ 29 ਜੁਲਾਈ ਨੂੰ ਪੰਜਾਬ ਭਰ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਪੇਅ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ ਵਿੱਚ ਮਹਾਂ ਰੈਲੀ ਕਰਨ ਜਾ ਰਹੇ ਹਨ। ਮਾਨਸਾ ਜ਼ਿਲ੍ਹੇ ਦੀਆਂ ਸਿਹਤ ਮੁਲਾਜ਼ਮ ਜਥੇਬੰਦੀਆਂ ਕਈ ਦਿਨਾਂ ਤੋਂ ਇਸ ਸਬੰਧੀ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਮੁਲਾਜ਼ਮ ਆਗੂ ਕੇਵਲ ਸਿੰਘ ਅਤੇ ਡਾਕਟਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਸਮੂਹ ਸਿਹਤ ਮੁਲਾਜ਼ਮ ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਦੇ ਬੈਨਰ ਹੇਠ ਵੱਡੀ ਗਿਣਤੀ ਵਿੱਚ ਇਸ ਮਹਾਂ ਰੈਲੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁਲਾਜ਼ਮ ਮਾਰੂ ਰਵੱਈਏ ਤੋਂ ਪੂਰਾ ਮੁਲਾਜ਼ਮ ਵਰਗ ਦੁੱਖੀ ਹੈ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੇਅ ਕਮਿਸ਼ਨ ਦੀ ਇਸ ਰਿਪੋਰਟ ਨੂੰ ਰੱਦ ਕਰਵਾਉਣਾ, ਕੱਚੇ/ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਵਾਉਣਾ, 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣਾ, ਤਿੰਨ ਸਾਲ ਪਰਖ ਕਾਲ ਦੀ ਸ਼ਰਤ ਖਤਮ ਕਰਵਾਉਣਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਪਹੁਚੰਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਸਿਹਤ ਮੁਲਾਜ਼ਮ 29 ਜੁਲਾਈ ਨੂੰ ਸਵੇਰੇ 8 ਵਜੇ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਤੋਂ ਬੱਸਾਂ ਰਾਹੀਂ ਕਾਫਲੇ ਦੇ ਰੂਪ ਵਿੱਚ ਪਟਿਆਲੇ ਵੱਲ ਕੂਚ ਕਰਨਗੇ। ਇਸ ਮੌਕੇ ਬਰਜਿੰਦਰ ਸਿੰਘ, ਜਗਦੀਸ਼ ਸਿੰਘ ਪੱਖੋ, ਚਾਨਣ ਦੀਪ ਸਿੰਘ,  ਸੰਦੀਪ ਸਿੰਘ, ਸੀਸਨ ਕੁਮਾਰ, ਪ੍ਰਤਾਪ ਸਿੰਘ, ਅਵਤਾਰ ਸਿੰਘ, ਰਵਿੰਦਰ ਸ਼ਰਮਾ ਆਦਿ ਹਾਜ਼ਰ ਸਨ।

NO COMMENTS