3 ਕਿਲੋਗ੍ਰਾਮ ਭੁੱਕੀ-ਚੂਰਾਪੋਸਤ, 280 ਲੀਟਰ ਲਾਹਣ ਅਤੇ 144 ਬੋਤਲਾਂ ਸ਼ਰਾਬ ਸਮੇਤ ਮੋਟਰਸਾਇਕਲ ਤੇ ਕਾਰ ਦੀ ਬਰਾਮਦਗੀ

0
85

ਮਾਨਸਾ, 23 ਜੂਨ  (ਸਾਰਾ ਯਹਾ/ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 11 ਮੁਕੱਦਮੇ ਦਰਜ਼ ਕੀਤੇ ਹਨ।ਗ੍ਰਿ਼ਫਤਾਰ ਕੀਤੇ ਵਿਅਕਤੀਆਂ ਪਾਸੋਂ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋਟਰਸਾਈਕਲ, 280 ਲੀਟਰ ਲਾਹਣ ਅਤੇ 144 ਬੋਤਲਾਂ ਸ਼ਰਾਬ ਸਮੇਤ ਕਾਰ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਜੂਆ ਐਕਟ ਤਹਿਤ 1 ਮੁਕੱਦਮਾ ਦਰਜ਼ ਕਰਕੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4980/-ਰੁਪਏ ਦੀ ਬਰਾਮਦਗੀ ਕਰਵਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੰਗੂ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਿਰਸੀਵਾਲਾ, ਹਾਲ ਆਬਾਦ ਜਾਖਲ (ਹਰਿਆਣਾ) ਨੂੰ ਮੋਟਰਸਾਈਕਲ ਮਾਰਕਾ ਬਜਾਜ ਪਲਟੀਨਾ ਨੰਬਰ ਪੀ.ਬੀ.50ਏ-7724 ਸਮੇਤ ਕਾਬੂ ਕਰਕੇ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣਾ ਸੀ।ਜਿਸਦੀ ਪੁੱਛਗਿੱਛ ‘ਤੇ ਮੁਕੱਦਮੇ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਉਰਫ ਗੋਲੀ ਪੁੱਤਰ ਗੁਰਮੀਤ ਸਿੰਘ ਅਤੇ ਸੰਦੀਪ ਸਿੰਘ ਉਰਫ ਰਿਊਂਦੀਆਂ ਪੁੱਤਰ ਸਤਪਾਲ ਸਿੰਘ ਵਾਸੀ ਮਾਨਸਾ ਨੂੰ ਜੈੱਨ ਕਾਰ ਨੰਬਰ ਪੀ.ਬੀ.10ਏ.ਆਰ-0936 ਸਮੇਤ ਕਾਬੂ ਕਰਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਪੈਸ਼ਲ ਸ਼ਾਹੀ (ਹਰਿਆਣਾ) ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੁਭਾਸ਼ ਕੁਮਾਰ ਪੁੱਤਰ ਦੀਪਕ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਹਰਿਆਣਾ) ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਮਨਜੀਤ ਸਿੰਘ ਪੁੱਤਰ ਰਾਮ ਸਰੂਪ ਵਾਸੀ ਦਾਨੇਵਾਲਾ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤਾ ਗਿਆ, ਪਰ ਉਕਤ ਵਿਅਕਤੀ ਦੀ ਗ੍ਰਿਫਤਾਰੀ ਬਾਕੀ ਹੈ।ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਗੁਰਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ, ਪਰ ਗ੍ਰਿਫਤਾਰੀ ਹਾਲੇ ਬਾਕੀ ਹੈ।ਇਸ ਤੋਂ ਇਲਾਵਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਲੀਲਾ ਸਿੰਘ ਪੁੱਤਰ ਰੂਪ ਸਿੰਘ ਵਾਸੀ ਬਰੇਟਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ 50 ਲੀਟਰ ਲਾਹਣ ਅਤੇ 15 ਬੋਤਲਾਂ ਸ਼ਰਾਬ ਨਜ਼ਾਇਜ ਬਰਾਮਦ ਕੀਤੀ ਗਈ, ਪਰ ਉਕਤ ਵਿਅਕਤੀ ਦੀ ਗ੍ਰਿਫਤਾਰੀ ਬਾਕੀ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਗੋਲੂ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਨੰਗਲ ਕਲਾਂ ਵਿਰੁੱਧ ਥਾਣਾ ਸਦਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤਾ ਗਿਆ।ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਰਾਜਵਿੰਦਰ ਸਿੰਘ ਉਰਫ ਕੱਕੀ ਪੁੱਤਰ ਸਰੂਪ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਤੇਜਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦੋਦੜਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਤੁਲਸੀ ਦਾਸ ਪੁੱਤਰ ਮੰਗਤ ਰਾਮ ਵਾਸੀ ਰਾਮਪੁਰ ਮੰਡੇਰ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਤੇਜ ਸਿੰਘ ਉਰਫ ਕੈਦੀ ਪੁੱਤਰ ਦੱਲਣ ਸਿੰਘ ਵਾਸੀ ਵਰ੍ਹੇ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ 6 ਵਿਅਕਤੀਆਂ ਅਸ਼ੋਕ ਕੁਮਾਰ ਪੁੱਤਰ ਗੁਲਜ਼ਾਰੀ ਲਾਲ, ਵਿਜੇ ਕੁਮਾਰ ਪੁੱਤਰ ਸ਼ਾਤੀ ਪ੍ਰਕਾਸ਼, ਜਗਸੀਰ ਸਿੰਘ ਪੁੱਤਰ ਵੇਦ ਪ੍ਰਕਾਸ਼, ਲਲਿੱਤ ਕੁਮਾਰ ਪੁੱਤਰ ਸ਼ਾਤੀ ਪ੍ਰਕਾਸ਼, ਪ੍ਰਕਾਸ਼ ਚੰਦ ਉਰਫ ਲੱਲੂ ਪੁੱਤਰ ਬਾਬੂ ਸਿੰਘ ਵਾਸੀ ਵਾਰਡ ਨੰ:19 ਮਾਨਸਾ ਅਤੇ ਸੱਤਪਾਲ ਪੁੱਤਰ ਬੀਰੂ ਵਾਸੀ ਵਾਰਡ ਨੰ:13 ਮਾਨਸਾ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਜੂਆ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਨੇ ਢੁਕਵੀ ਜਗ੍ਹਾਂ ਤੇ ਰੇਡ ਕਰਕੇ ਇਨ੍ਹਾਂ ਨੂੰ ਤਾਸ਼ ਦੇ ਪੱਤਿਆਂ ‘ਤੇ ਪੈਸੇ ਲਗਾ ਕੇ ਜੂਆ ਖੇਡਦਿਆਂ ਨੂੰ ਮੌਕੇ ‘ਤੇ ਕਾਬੂ ਕਰਕੇ 4980/-ਰੁਪਏ ਸਮੇਤ 52 ਪੱਤੇ ਤਾਸ਼ ਦੀ ਬਰਾਮਦਗੀ ਕੀਤੀ ਗਈ ਹੈ।

NO COMMENTS