*3 ਤੋਂ 18 ਅਕਤੂਬਰ ਤੱਕ ਮਨਾਇਆ ਜਾਵੇਗਾ 36ਵਾਂ ਡੈਂਟਲ ਪੰਦਰਵਾੜਾ*

0
48

ਮਾਨਸਾ , 26 ਸਤੰਬਰ :(ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਵਿਖੇ 36ਵਾਂ ਡੈਂਟਲ ਪੰਦਰਵਾੜਾ 3 ਤੋਂ 18 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਦੰਦਾਂ ਦੇ ਕੈਂਪ ਲਗਾਏ ਜਾਣਗੇ। ਇਸ ਦੌਰਾਨ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈਂਟ ਮੁਫ਼ਤ ਲਗਾਏ ਜਾਣਗੇ ਅਤੇ ਦੰਦਾਂ ਸਬੰਧੀ ਬਿਮਾਰੀਆਂ ਦਾ ਇਲਾਜ ਵੀ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਰੱਖਣ ਸਬੰਧੀ ਵਿਸ਼ੇਸ਼ ਜਾਗਰੂਕਤਾ ਮੂਹਿੰੰਮ ਚਲਾਈ ਜਾਵੇਗੀ।
ਜ਼ਿਲਾ ਡੈਂਟਲ ਸਿਹਤ ਅਫਸਰ ਡਾ.ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬੱਚਿਆਂ ਅਤੇ ਆਮ ਲੋਕਾਂ ਨੂੰ ਹਰ ਰੋਜ਼ ਖਾਣਾ ਖਾਣ ਤੋਂ ਬਾਅਦ ਅਤੇ ਰਾਤ ਨੂੰ ਸੌਣ ਸਮੇਂ ਆਪਣੇ ਦੰਦਾਂ ਨੂੰ ਚੰਗੀ ਤਰ੍ਹਾਂ ਬਰੱਸ਼ ਕਰਨ ਤੋਂ ਬਾਅਦ ਕੁਰਲਾ ਕਰਕੇ ਸਾਫ਼ ਕਰਨ ਦੇ ਫਾਇਦਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੰਦਾਂ ਵਿਚ ਦਰਦ, ਜਬਾੜੇ ’ਚ ਸੋਜਿਸ਼, ਦੰਦਾਂ ਨੂੰ ਠੰਢਾ ਤੱਤਾ ਲੱਗਣ ਜਾਂ ਹੋਰ ਕਿਸੇ ਕਿਸਮ ਦੀ ਸਮੱਸਿਆ ਆਉਣ ’ਤੇ ਆਪਣੇ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਤੁਰੰਤ ਦੰਦਾਂ ਦੇ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਵੱਲੋ ਚਲਾਏ ਜਾ ਰਹੇ ਡੈਂਟਲ ਪੰਦਰਵਾੜੇ ਦਾ ਲਾਹਾ ਲੈਣ ਦੀ ਅਪੀਲ ਕੀਤੀ।

NO COMMENTS