*3 ਮਹੀਨਿਆਂ ‘ਚ ਪੰਜਾਬੀਆਂ ਦਾ ‘ਆਪ’ ਤੋਂ ਮੋਹ ਭੰਗ,”ਸਾਰਾ ਯਹਾਂ” ਦੀ ਰਿਪੋਰਟ ਨੇ ਕੀਤੇ ਵੱਡੇ ਖੁਲਾਸੇ*

0
45

ਚੰਡੀਗੜ੍ਹ 26 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੂੰ 2,52,898 ਵੋਟਾਂ ਮਿਲੀਆਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ। ਗੁਰਮੇਲ ਨੂੰ 2,46,828 ਵੋਟਾਂ ਮਿਲੀਆਂ। ਚੋਣ ਕਮਿਸ਼ਨ ਨੇ ਮਾਨ ਦੀ ਜਿੱਤ ਦਾ ਰਸਮੀ ਐਲਾਨ ਕਰ ਦਿੱਤਾ ਹੈ।

‘ “ਸਾਰਾ ਯਹਾਂ” ਦੀ ਰਿਪੋਰਟ ਮੁਤਾਬਕ ‘ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ ਸਿਰਫ਼ 2% ਘਟਿਆ ਹੈ। ਜਦਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ।  ਇਸ ਵਾਰ ਆਮ ਆਦਮੀ ਪਾਰਟੀ ਨੂੰ 34.65 ਫੀਸਦੀ ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਨੂੰ 9 ਫੀਸਦੀ, ਕਾਂਗਰਸ ਨੂੰ 11 ਅਤੇ ਅਕਾਲੀ ਨੂੰ 6 ਫੀਸਦੀ ਵੋਟਾਂ ਮਿਲੀਆਂ ਹਨ। 2019 ਲੋਕ ਸਭਾ ਵਿੱਚ ਕਾਂਗਰਸ ਦੀ ਵੋਟ ਪ੍ਰਤੀਸ਼ਤਤਾ 27% ਸੀ, ਜੋ ਇਸ ਚੋਣ ਵਿੱਚ ਘਟ ਕੇ ਸਿਰਫ 11% ਰਹਿ ਗਈ ਹੈ। 2019 ਵਿੱਚ ਅਕਾਲੀ ਦਲ ਨੂੰ 24% ਵੋਟਾਂ ਮਿਲੀਆਂ ਸਨ ਜੋ ਹੁਣ ਘਟ ਕੇ ਸਿਰਫ਼ 6% ਰਹਿ ਗਈਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਨਤਾ ਨੇ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਹੀ ਮੂੰਹ ਮੋੜ ਲਿਆ ਹੈ।

ਹਾਲਾਂਕਿ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿੱਤ-ਹਾਰ ਤੋਂ ਘਬਰਾਉਣ ਵਾਲੀ ਪਾਰਟੀ ਨਹੀਂ ਹੈ। ਅਸੀਂ ਆਮ ਲੋਕਾਂ ‘ਚੋਂ ਹਾਂ ਅਤੇ ਲੋਕਾਂ ਵਿਚ ਰਹਾਂਗੇ। ਪਾਰਟੀ ਨੇ ਪਹਿਲਾਂ ਵੀ ਅਜਿਹੀਆਂ ਕਈ ਹਾਰਾਂ ਅਤੇ ਜਿੱਤਾਂ ਦੇਖੀਆਂ ਹਨ। 

ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ 79,526 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ ‘ਤੇ ਰਹੇ। ਜਿਨ੍ਹਾਂ ਨੂੰ 66,171 ਵੋਟਾਂ ਮਿਲੀਆਂ। ਪੰਜਵੇਂ ਨੰਬਰ ‘ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਰਹੀ। ਉਨ੍ਹਾਂ ਨੂੰ 44,323 ਵੋਟਾਂ ਮਿਲੀਆਂ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ।

LEAVE A REPLY

Please enter your comment!
Please enter your name here