ਬੁਢਲਾਡਾ 26 ਦਸੰਬਰ (ਸਾਰਾ ਯਹਾਂ/ਮਹਿਤਾ ਅਮਨ) ਭਾਰਤੀ ਕਮਿਊਨਿਸਟ ਪਾਰਟੀ ਦੀ 100 ਵੀਂ ਵਰੇਗੰਢ ਮੌਕੇ 30 ਦਸੰਬਰ ਨੂੰ ਮਾਨਸਾ ਵਿਖੇ ਹੋਣ ਵਾਲੀ ਵਿਸ਼ਾਲ ਰਾਜਸੀ ਰੈਲੀ ਸਬੰਧੀ ਸੀ ਪੀ ਆਈ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ ਗਈ। ਪਾਰਟੀ ਦੇ ਕ੍ਰਾਂਤੀਕਾਰੀ ਸ਼ਾਨਾਮੱਤੇ ਇਤਿਹਾਸ ਤੇ ਦੇਸ਼ ਦੀ ਆਜ਼ਾਦੀ ਏਕਤਾ ਅਤੇ ਅਖੰਡਤਾ ਸਾਂਝੀਵਾਲਤਾ ਲਈ ਕੀਤੀਆਂ ਕੁਰਬਾਨੀਆਂ ਪ੍ਰਤੀ ਜਾਣਕਾਰੀ ਦਿੱਤੀ।ਉਪਰੰਤ ਪਾਰਟੀ ਦਫਤਰ ਵਿਖੇ ਝੰਡਾ ਚੜਾਇਆ ਗਿਆ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮਾਨਸਾ ਵਿਖੇ ਹੋਣ ਵਾਲੀ ਰੈਲੀ ਸਮੇਂ Wਜ਼ਗਾਰ ਸਿੱਖਿਆ ਸਿਹਤ ਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਕੀਤੀ ਜਾਵੇਗੀ ਅਤੇ ਮੋਦੀ ਸਰਕਾਰ ਨਵੀਂ ਖੇਤੀ ਨੀਤੀ ਖਾਰਜ ਕਰਨ ਸਬੰਧੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਅਤੇ ਕਰਜ਼ ਮੁਆਫੀ ਸਮੇਤ ਅਨੇਕ ਮੁਦਿਆਂ ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਮੌਕੇ ਸਕੱਤਰ ਕਾਮਰੇਡ ਵੇਦ ਪ੍ਰਕਾਸ਼ ਨੇ ਕਿਹਾ ਕਿ ਰੈਲੀ ਵਿੱਚ ਬੁਢਲਾਡਾ ਹਲਕੇ ਤੋਂ ਵੱਡੀ ਗਿਣਤੀ ਵਿਚ ਸਾਥੀ ਸ਼ਮੂਲੀਅਤ ਕਰਨਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਰਘੂਨਾਥ ਸਿੰਗਲਾ,ਚਿਮਨ ਲਾਲ ਕਾਕਾ, ਜਗਤਾਰ ਕਾਲਾ, ਕਾਮਰੇਡ ਰਾਏਕੇ ਆਦਿ ਆਗੂ ਸ਼ਾਮਲ ਸਨ।