*30 ਦਸੰਬਰ ਦੀ ਮਾਨਸਾ ਰੈਲੀ ਇਤਿਹਾਸਕ ਸਿੱਧ ਹੋਵੇਗੀ।-ਚੋਹਾਨ*

0
32


ਮਾਨਸਾ -23 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸਦਾ ਬਚਾਅ ਕੀਤੇ ਜਾਣ ਖਿਲਾਫ, ਨਵੀਂ ਖੇਤੀ ਨੀਤੀ ਰੱਦ ਕਰਵਾਏ ਜਾਣ ਅਤੇ ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸੀ ਪੀ ਆਈ ਵੱਲੋਂ ਨੇੜਲੇ ਪਿੰਡ ਫਫੜੇ ਭਾਈ ਕੇ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਅਸਤੀਫੇ ਦੀ ਮੰਗ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਦੱਬੇ ਕੁੱਚਲੇ ਲੋਕਾਂ, ਮਜ਼ਦੂਰਾਂ, ਔਰਤਾਂ ਦੀ ਮੁਕਤੀ ਦੇ ਰਾਹ ਖੋਲ੍ਹਣ ਵਾਲੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਸ਼ਰੇਆਮ ਅਪਮਾਨ ਕੀਤਾ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਜਿਸ ਦੇ ਖਿਲਾਫ ਪੂਰੇ ਦੇਸ਼ ਵਿਚ ਅਮਿਤ ਸ਼ਾਹ ਦੇ ਅਸਤੀਫੇ ਨੂੰ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ ਇਸੇ ਮੁਹਿੰਮ ਤਹਿਤ ਪਿੰਡਾਂ ਵਿੱਚ ਅਰਥੀਆਂ ਸਾੜੀਆਂ ਜਾ ਰਹੀਆਂ ਹਨ।
ਕਮਿਊਨਿਸਟ ਆਗੂ ਨੇ ਕਿਹਾ ਕਿ ਜਿਸ ਸਮੇਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਲਈ ਸਿਰ ਧੜ ਦੀ ਬਾਜ਼ੀ ਲਾ ਸੰਘਰਸ਼ ਕੀਤਾ ਜਾ ਰਿਹਾ ਹੋਵੇ ਉਸ ਸਮੇਂ ਕੇਂਦਰ ਸਰਕਾਰ ਨਵੀਂ ਖੇਤੀ ਨੀਤੀ ਤਹਿਤ ਕਾਲੇ ਖੇਤੀ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਦੇ ਰੌਂਅ ਵਿੱਚ ਹੈ। ਜਿਸਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਇਸ ਮੌਕੇ ਉਹਨਾਂ ਕਿਹਾ ਕਿ 30 ਦਸੰਬਰ ਮਾਨਸਾ ਰੈਲੀ ਇਤਿਹਾਸਕ ਸਿੱਧ ਹੋਵੇਗੀ। ਜਿਸ ਦੀ ਸਫਲਤਾ ਲਈ ਤਿਆਰੀਆਂ ਜ਼ੋਰਾਂ ਤੇ ਚਲ ਰਹੀਆ ਹਨ।
ਇਸ ਮੌਕੇ ਨੋਜਵਾਨ ਆਗੂ ਹਰਪ੍ਰੀਤ ਸਿੰਘ ਮਾਨਸਾ, ਬਿੰਦਰ ਸਿੰਘ ਫਫੜੇ, ਜਸਵੀਰ ਸਿੰਘ ਫਫੜੇ, ਟਹਿਲ ਸਿੰਘ ਫਫੜੇ ਅਤੇ ਪ੍ਰੀਤਮ ਸਿੰਘ ਫਫੜੇ ਨੇ ਸੰਬੋਧਨ ਕੀਤਾ।

NO COMMENTS