*4 ਦਿਨਾਂ ‘ਚ ਨਸਿ਼ਆ ਦੇ 12 ਮੁਕੱਦਮੇ ਦਰਜ਼ ਕਰਕੇ 17 ਮੁਲਜਿਮਾਂ ਨੂੰ ਕੀਤਾ ਕਾਬੂ*

0
54

ਮਾਨਸਾ, 21—09—2021(ਸਾਰਾ ਯਹਾਂ/ਜੋਨੀ ਜਿੰਦਲ) ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ
ਕਾਰਵਾਈ ਕਰਦਿਆਂ 4 ਦਿਨਾਂ *ਚ ਐਨ.ਡੀ.ਪੀ.ਐਸ. ਐਕਟ ਅਤ ੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕਰਕੇ
ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਸੀ.ਆਈ.ੲ ੇ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ
ਸੁਖਵਿੰਦਰ ਸਿੰਘ ਉਰਫ ਗੀਟੀ ਪੁੱਤਰ ਸ਼ੇਰ ਸਿੰਘ ਵਾਸੀ ਮਾਨਸਾ ਅਤ ੇ ਗਗਨਦੀਪ ਸੋਨੀ ਉਰਫ ਗੱਗੀ ਪੁੱਤਰ ਨਿੰਦਰਪਾਲ
ਵਾਸੀ ਜੁਵਾਹਰਕੇ ਨੂੰ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਨੰ:ਪੀ.ਬੀ.31ਯੂ—3502 ਸਮੇਤ ਕਾਬ ੂ ਕਰਕੇ 15 ਗ੍ਰਾਮ
ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਸ.ਟੀ.ਐਫ. ਮਾਨਸਾ
ਦੀ ਪੁਲਿਸ ਪਾਰਟੀ ਨੇ ਰਵੀ ਕੁਮਾਰ ਉਰਫ ਮੋਨਾ ਪੁੱਤਰ ਬੁੱਧ ਰਾਮ ਵਾਸੀ ਮਾਨਸਾ ਅਤ ੇ ਖੁਸ਼ੀ ਪਤਨੀ ਸਾਜਨ ਵਾਸੀ ਬਠਿੰਡਾ
ਹਾਲ ਅਬੋਹਰ ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਬਲਜੀਤ ਕੌਰ ਉਰਫ ਰੋਡੀ ਪਤਨੀ ਫੂਲਾ ਸਿੰਘ ਅਤ ੇ ਕਰਮਜੀਤ
ਕੌਰ ਉਰਫ ਮਹਿਮੜੋ ਪਤਨੀ ਦਰਸ਼ਨ ਸਿੰਘ ਵਾਸੀਅਨ ਭੈਣੀਬਾਘਾ ਨੂੰ ਕਾਬੂ ਕਰਕੇ 17 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ
ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ
ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੁਖਦੀਪ ਸਿੰਘ ਉਰਫ ਸੁੱਖਾ ਪੁੱਤਰ ਹਰਦਿਆਲ ਸਿੰਘ ਵਾਸੀ ਗੜੱਦੀ
ਅਤ ੇ ਵਿਨੋਦ ਕੁਮਾਰ ਉਰਫ ਕਾਲਾ ਪੁੱਤਰ ਪ੍ਰਕਾਸ਼ ਚੰਦ ਵਾਸੀ ਭੀਖੀ ਨੂੰ ਕਾਬ ੂ ਕਰਕੇ 14 ਗ੍ਰਾਮ ਅਫੀਮ ਬਰਾਮਦ ਕੀਤੀ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ
ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ
ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਜਸਵੀਰ
ਸਿੰਘ ਉਰਫ ਸੀਰਾ ਪੁੱਤਰ ਤੋਤਾ ਸਿੰਘ ਅਤ ੇ ਰੂਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀਅਨ ਮੰਢਾਲੀ ਨੂੰ ਮੋਟਰਸਾਈਕਲ ਬਜਾਜ
ਪਲਟੀਨਾ ਨ ੰ: ਪੀਬੀ.10ਈਐਮ—9668 ਸਮੇਤ ਕਾਬ ੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ)
ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਪਾਲਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਭੀਖੀ ਨੂੰ ਕਾਬ ੂ ਕਰਕੇ 20
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਹੀ ਪੁਲਿਸ ਪਾਰਟੀ ਨੇ ਨਿੱਕਾ
ਸਿੰਘ ਉਰਫ ਫੌਜੀ ਪੁੱਤਰ ਗੁਰਦਿਆਲ ਸਿੰਘ ਵਾਸੀ ਬੋਹਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ
(ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਹੀ ਧਰਮਵੀਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬੋਹਾ ਨੂੰ
ਕਾਬ ੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ—1 ਮਾਨਸਾ ਦੀ
ਪੁਲਿਸ ਪਾਰਟੀ ਨੇ ਮਹਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਜੁਵਾਹਰਕੇ ਨੂੰ ਕਾਬ ੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ
ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸੁਖਵੀਰ ਸਿੰਘ ਉਰਫ ਸੋਨੀ ਪੁੱਤਰ ਕਾਲਾ ਸਿੰਘ ਵਾਸੀ ਦਲੇਲਵਾਲਾ ਨੂੰ
ਕਾਬ ੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਗੁਰਤੇਜ ਸਿੰਘ ਪੁੱਤਰ
ਅਜੈਬ ਸਿੰਘ ਵਾਸੀ ਟਾਂਡੀਆ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ
ਪੁਲਿਸ ਪਾਰਟੀ ਨੇ ਦਰਸ਼ਨ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਬੁਰਜ ਰਾਠੀ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ
ਕਰਕੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਮੁਕੱਦਮਾ ਦਰਜ਼ ਕਰਾਇਆ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ,
ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ
ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS