ਮਾਨਸਾ, 17—06—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰ ੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦੀ ਵੱਧ ਤੋਂ
ਵੱਧ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਰਦੂਲਗੜ ਦੀ ਪੁਲਿਸ
ਪਾਰਟੀ ਵੱਲੋਂ ਹਰਬੰਸ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਾਜਰਾ (ਹਰਿਆਣਾ) ਹਾਲ ਪਿੰਡ ਮਾਨਖੇੜਾ ਨੂੰ ਕਾਬ ੂ ਕਰਕੇ ਉਸ
ਪਾਸੋਂ 310 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ
ਬੋਹਾ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਿੱਟੂ ਰਾਮ ਉਰਫ ਕੁਲਵੀਰ ਪੁੱਤਰ ਸੁਖਦੇਵ ਸਿੰਘ ਵਾਸੀ
ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ। ਉਕਤ ਮੁਕੱਦਮਿਆਂ
ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ
ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ
ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਹੌਲਦਾਰ ਅਰਸ਼ਦੀਪ ਸ਼ਰਮਾ, ਐਕਸਾਈਜ
ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਮੋਹਨਾ ਸਿੰਘ ਪੱੁਤਰ ਰਾਮ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬ ੂ ਕਰਕੇ ਉਸ
ਪਾਸੋਂ 50 ਲੀਟਰ ਲਾਹਣ ਅਤੇ 7 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ
ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕਾਕਾ
ਸਿੰਘ ਪੁੱਤਰ ਦਲੀਪ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬ ੂ ਕਰਕੇ ਉਸ ਪਾਸੋਂ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ
(ਹਰਿਆਣਾ) ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ
ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।