
ਮਾਨਸਾ 15 ਮਾਰਚ (ਸਾਰਾ ਯਹਾਂ/ਬੀਰਬਲ ਧਾਲੀਵਾਲ ) : ਮਾਈ ਭਾਗੋ ਸੁਖਮਨੀ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਖਾਲਸਾ ਰਾਗੀ ਪ੍ਰਚਾਰਕ ਸਭਾ ਦੇ ਸਰਪ੍ਰਸਤ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਮਹੀਨੇ ਉਨ੍ਹਾਂ ਵੱਲੋਂ 400 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ। ਇਸ ਵਾਰ ਵੀ ਰਾਸਨ ਦੀ ਵੰਡ ਕੀਤੀ ਗਈ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਮਹੀਨੇ ਲੋੜਵੰਦ ਪਰਿਵਾਰਾਂ ਲਈ ਹੋਰ ਵੀ ਬਹੁਤ ਸਾਰੇ ਉਪਰਾਲੇ ਕੀਤੇ ਜਾਂਦੇ ਹਨ ਇਸੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ ।ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸੇਵਾ ਸੁਸਾਇਟੀ ਅਤੇ ਸਿਹਤ ਸੇਵਾਵਾਂ ਅਤੇ ਵਾਤਾਵਰਣ ਨੂੰ ਬਚਾਉਣ ਲਈ ਵੀ ਯੋਗਦਾਨ ਪਾਵੇਗੀ।
