*43 ਲੱਖ ਦੀ ਲਾਗਤ ਨਾਲ ਤਿਆਰ ਹੋਵੇਗੀ ਪਿੰਡ ਹੀਰੋ ਕਲਾਂ ਦੀ ਫਿਰਨੀ-ਵਿਧਾਇਕ ਵਿਜੈ ਸਿੰਗਲਾ*

0
45

ਮਾਨਸਾ, 18 ਨਵੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):
ਬਲਾਕ ਭੀਖੀ ਦੇ ਪਿੰਡ ਹੀਰੋ ਕਲਾਂ ਵਿਖੇ ਪਿੰਡ ਦੀ ਫਿਰਨੀ ਦੀ ਨਵੀਂ ਉਸਾਰੀ ਲਈ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਤਕਰੀਬਨ 43 ਲੱਖ ਰੁਪਏ ਦੀ ਰਾਸ਼ੀ ਦੇ ਫੰਡ ਪੰਜਾਬ ਮੰਡੀ ਬੋਰਡ ਤੋਂ ਪਾਸ ਕਰਵਾ ਕੇ ਫਿਰਨੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।
ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਸੀ ਕਿ ਪਿੰਡ ਦੀ ਫਿਰਨੀ ਵਾਲੀ ਸੜ੍ਹਕ ਦੁਬਾਰਾ ਨਵੀਂ ਬਣਾਈ ਜਾਵੇ। ਇਹ ਫਿਰਨੀ ਦੀ ਸੜਕ ਲਗਭਗ ਡੇਢ ਕਿਲੋਮੀਟਰ ਪਿੰਡ ਦੇ ਆਲੇ ਦੁਆਲੇ ਹੋਣ ਕਰਕੇ ਇਸ ਸੜਕ ’ਤੇ ਹੀ ਪਿੰਡ ਦਾ ਸਕੂਲ, ਪਿੰਡ ਦਾ ਹਸਪਤਾਲ ਅਤੇ ਪਿੰਡ ਦੀ ਅਨਾਜ ਮੰਡੀ ਸਥਿਤ ਹੋਣ ਕਾਰਨ ਪਿੰਡ ਵਾਸੀਆਂ ਅਤੇ ਸਕੂਲੀ ਬੱਚਿਆਂ ਨੂੰ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਿਕ ਇਸ ਸੜਕ ਦਾ ਕੰਮ ਟੱਕ ਲਗਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਮਾਨਸਾ ਹਲਕੇ ਦੇ ਹੋਰਨਾ ਪਿੰਡਾਂ ਵਿੱਚ ਵੀ ਖਰਾਬ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਰਾਹਗੀਰਾਂ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਡਾ. ਵਿਜੈ ਸਿੰਗਲਾ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਪਿੰਡ ਵਾਸੀ ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਹਰਮੰਦਰ ਸਿੰਘ, ਪੱਪੀ ਜੱਸੜ, ਦਰਸ਼ਨ ਫੌਜੀ, ਸੈਂਡੀ, ਬੱਗਾ ਮੌਜੂਦ ਸਨ।

LEAVE A REPLY

Please enter your comment!
Please enter your name here