ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਅੱਜ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਲੜਕੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

0
38

ਮਾਨਸਾ 8 ਮਾਰਚ (ਸਾਰਾ ਯਹਾ/ਜੋਨੀ ਜਿੰਦਲ)ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਅੱਜ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਲੜਕੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੁਲਾਰਿਆਂ ਨੇ ਇਸ ਗੱਲ ‘ਤੇ ਮਾਣ ਮਹਿਸੂਸ ਕੀਤਾ ਕਿ ਲੜਕੀਆਂ ਨੇ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ,ਉਨ੍ਹਾਂ ਨੂੰ ਕਿਸੇ ਰਹਿਮ ਦੀ ਨਹੀਂ,ਸਗੋਂ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ,ਤਰੱਕੀ ਦੀ ਉਡਾਣ ਉਨ੍ਹਾਂ ਆਪ ਮੁਹਾਰੇ ਭਰ ਲੈਣਗੀਆਂ।

                  ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਤੇ ਪ੍ਰੋਗਰਾਮ ਅਫਸਰ ਸੰਦੀਪ ਘੰਡ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲ੍ਹੋਂ ਪਹਿਲਾ ਵੀ ਯੂਥ ਕਲੱਬਾਂ ਦੇ ਸਹਿਯੋਗ ਨਾਲ ਪਿੰਡ ਪਿੰਡ ਲੜਕੀਆਂ ਦੀ ਕਾਬਲੀਅਤ ਨੂੰ ਉਭਾਰਨ ਅਤੇ ਉਨ੍ਹਾਂ ਦੀ ਸਖ਼ਸ਼ੀਅਤ ਨੂੰ ਨਿਖਾਰਨ ਲਈ ਵਿਸ਼ੇਸ਼ ਮੌਕੇ ਪ੍ਰਦਾਨ ਕੀਤੇ ਜਾਂਦੇ ਰਹੇ ਹਨ ਅਤੇ ਭਵਿੱਖ ਵਿੱਚ ਇਨ੍ਹਾਂ ਕਾਰਜਾਂ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਯੁਵਾ ਕੇਂਦਰ ਵੱਲ੍ਹੋਂ ਲੜਕੀਆਂ ਦੇ ਵੱਖ ਵੱਖ ਰੁਜ਼ਗਾਰ ਸਾਧਨਾਂ ਲਈ ਵੀ ਸਮੇਂ ਸਮੇਂ ਕੈਂਪ ਲਗਾ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਮਹੱਈਆ ਕਰਵਾਈ ਜਾਂਦੀ ਰਹੀ ਹੈ।

    ਅੱਜ ਸਨਮਾਨਿਤ ਹੋਣ ਲੜਕੀਆਂ ਵਿੱਚ ਡਿਸਕਸ ਥਰੋਅ ਵਿੱਚ ਨੈਸ਼ਨਲ ਪੱਧਰ ਤੇ ਪ੍ਰਾਪਤੀਆਂ ਖੱਟਣ ਵਾਲੀ ਖੜਕ ਸਿੰਘ ਵਾਲਾ ਪਿੰਡ ਦੀ ਖਿਡਾਰਣ ਅਮਨਦੀਪ ਕੌਰ, ਲੜਕੀਆਂ ਦੀਆਂ ਸਿੱਖਿਆ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਕਲਾਂ ਦੀ ਅੰਗਰੇਜ਼ੀ ਅਧਿਆਪਕਾ ਮਨਪ੍ਰੀਤ ਕੌਰ ਵਾਲੀਆਂ, ਪੇਂਡੂ ਯੁਵਕ ਸਰਗਰਮੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆ ਵਲੰਟੀਅਰਾਂ ਰਮਨਦੀਪ ਕੌਰ,ਮਨਦੀਪ ਕੌਰ,ਸ਼ੀਤਲ ਕੌਰ,ਵੀਰਪਾਲ ਕੌਰ ਸ਼ਾਮਲ ਸਨ।

ਇਸ ਮੌਕੇ ਹਰਦੀਪ ਸਿੰਘ ਸਿੱਧੂ, ਮਨੋਜ ਕੁਮਾਰ, ਪਰਮਿੰਦਰ ਕੌਰ ਕੌਰ,ਹਰਜੀਤ ਸਿੰਘ ਖੜਕ ਸਿੰਘ ਵਾਲਾ, ਕਰਮਜੀਤ ਸਿੰਘ ਹਾਜ਼ਰ ਸਨ

NO COMMENTS