*4,69,886 ਲੱਖ ਮੀਟਿ੍ਰਕ ਟਨ ਕਣਕ ਦੀ ਖਰੀਦ, 880.29 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ*

0
8

ਮਾਨਸਾ, 2 ਮਈ  (ਸਾਰਾ ਯਹਾਂ/ ਮੁੱਖ ਸੰਪਾਦਕ ) :  ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 4 ਲੱਖ 69 ਹਜ਼ਾਰ 886 ਮੀਟਿ੍ਰਕ ਟਨ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਸ ਵਿਚੋਂ ਪਨਗਰੇਨ ਵਲੋਂ 1 ਲੱਖ 53 ਹਜ਼ਾਰ 838 ਮੀਟਿ੍ਰਕ ਟਨ, ਮਾਰਕਫੈਡ ਵਲੋਂ 1 ਲੱਖ 24 ਹਜ਼ਾਰ 362, ਪਨਸਪ ਵਲੋਂ 1 ਲੱਖ 10 ਹਜ਼ਾਰ 983, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 69 ਹਜ਼ਾਰ 420, ਅਤੇ ਵਪਾਰੀਆਂ ਵਲੋਂ 11 ਹਜ਼ਾਰ 283 ਮੀਟਿ੍ਰਕ ਟਨ ਕਣਕ ਖਰੀਦੀ ਗਈ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ 880.29 ਕਰੋੜ ਰੁਪਏ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ।  ਸ੍ਰੀ ਜਸਪ੍ਰੀਤ ਸਿੰਘ  ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਖੇਤਾਂ ਵਿਚ ਹੀ ਪ੍ਰਬੰਧਨ ਕੀਤਾ ਜਾਵੇ। ਉਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਣ ਦੇ ਨਾਲ-ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

LEAVE A REPLY

Please enter your comment!
Please enter your name here