—485 ਲੀਟਰ ਲਾਹਣ ਅਤੇ 204 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਮੋੋਟਰਸਾਈਕਲ ਦੀ ਬਰਾਮਦਗੀ

0
33

ਮਾਨਸਾ, 17 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ—ਵੱਖ ਥਾਵਾਂ ਤੋੋਂ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 8 ਮੁਕੱਦਮੇ ਦਰਜ਼ ਕੀਤੇ ਹਨ। ਪੁਲਿਸ ਪਾਰਟੀ ਵੱਲੋਂ ਗ੍ਰਿ਼ਫਤਾਰ ਕੀਤੇ ਗਏ ਵਿਅਕਤੀਆਂ ਪਾਸੋੋਂ 485 ਲੀਟਰ ਲਾਹਣ ਅਤੇ 204 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ *ਤੇ ਜਗਸੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖੈਰਾ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ ਗਈ।
ਡਾ. ਭਾਰਗਵ ਨੇ ਦੱਸਿਆ ਕਿ ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਵਾ ਨਾਕਾਬੰਦੀ ਬਾਹੱਦ ਪਿੰਡ ਧਲੇਵਾ ਬੰਟੀ ਸਿੰਘ ਪੁੱਤਰ ਲਾਭ ਸਿੰਘ ਵਾਸੀ ਧਲੇਵਾਂ ਨੂੰ ਏਸੈਂਟ ਕਾਰ ਨੰ:ਡੀ.ਐਲ.3ਏਬੀ—5492 ਸਮੇਤ ਕਾਬੂ ਕਰਕੇ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌਫੀ (ਹਰਿਆਣਾ) ਦੀ ਬਰਾਮਦਗੀ ਕੀਤੀ ਹੈ ਅਤੇ ਉਸ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਵਾ ਨਾਕਾਬੰਦੀ ਪੁੱਲ ਡਰੇਨ ਬਾਹੱਦ ਭੀਖੀ ਨਵੀਨ ਕੁਮਾਰ ਉਰਫ ਕਾਲੀ ਪੁੱਤਰ ਤੇਨ ਸਿੰਘ ਵਾਸੀ ਭੀਖੀ ਨੂੰ ਮੋਟਰਸਾਈਕਲ ਮਾਰਕਾ ਪਲਟੀਨਾ ਨੰ:ਪੀਬੀ.31ਆਰ—9428 ਸਮੇਤ ਕਾਬੂ ਕਰਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦਗੀ ਕੀਤੀ ਗਈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ *ਤੇ ਆਤਮਾ ਸਿੰਘ ਪੁੱਤਰ ਧਨੱਤਰ ਸਿੰਘ ਵਾਸੀ ਪਿਪਲੀਆਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਰੇਡ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ 50 ਲੀਟਰ ਲਾਹਣ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਜੱਗਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 35 ਲੀਟਰ ਲਾਹਣ ਬਰਾਮਦ ਕਰਕੇ ਉਸ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਹੈ।
ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਸੁੱਖਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਹੈ।ਇਸ ਤੋਂ ਇਲਾਵਾ ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਨੇ ਬਲਜੀਤ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਹੈ।  ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਦੀਪਾ ਪੁੱਤਰ ਨਾਹਰ ਸਿੰਘ ਵਾਸੀ ਭਾਵਾ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਹੋਣ *ਤੇ ਉਸ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।  

NO COMMENTS