*5ਵੇਂ ਦਿਨ ‘ਚ ਪਹੁੰਚੀ 108 ਐਬੂਲੈਂਸ ਕਰਮਚਾਰੀਆਂ ਦੀ ਹੜਤਾਲ, ਕਿਹਾ “ਮੰਗਾਂ ਨਾ ਮੰਨੀਆਂ ਤਾਂ ਹੁਣ National Highway ਕਰਾਂਗੇ ਜਾਮ”*

0
24

(ਸਾਰਾ ਯਹਾਂ/ ਮੁੱਖ ਸੰਪਾਦਕ ): ਲੁਧਿਆਣਾ ਲਾਡੋਵਾਲ ਟੌਲ ਪਲਾਜ਼ਾ ਤੇ ਐਂਬੂਲੈਂਸ ਵਰਕਰਾਂ ਵੱਲੋਂ ਲਗਾਇਆ ਗਿਆ ਧਰਨਾ ਉਸ ਸਮੇਂ ਭਖ ਗਿਆ ਜਦੋਂ ਸਿਹਤ ਮੰਤਰੀ ਵੱਲੋਂ ਵਰਕਰਾਂ ਨੂੰ ਕੰਮ ‘ਤੇ ਨਾ ਆਉਣ ਕਾਰਨ ਉਨ੍ਹਾਂ ਨੂੰ ਸਸਪੈਂਡ ਕਰਨ ਦੀ ਧਮਕੀ ਦਿੱਤੀ| 

ਇਸ ਗੱਲ ਤੋਂ ਅੱਗ ਬਬੂਲਾ ਹੋਏ ਐਮਬੂਲੈਂਸ ਕਰਮਚਾਰੀਆਂ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਸਾਨੂੰ ਸਰਕਾਰ ਦੀ ਹੀ ਸਮਝ ਨਹੀਂ ਆ ਰਹੀ ਹੈ ਇੱਕ ਪਾਸੇ ਤਾਂ ਉਹ ਸਾਨੂੰ ਕਹਿੰਦੀ ਹੈ ਕਿ ਆਪਣੀ ਕਮੇਟੀ ਬਣਾ ਕੇ ਸਾਡੇ ਨਾਲ ਮੀਟਿੰਗ ਕਰਨ ਤੇ ਦੂਜੇ ਪਾਸੇ ਸਾਨੂੰ ਸਾਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਤੁਸੀਂ ਕੰਮ ‘ਤੇ ਵਾਪਸ ਨਾ ਆਏ ਤਾਂ ਤੁਹਾਨੂੰ ਸਸਪੈਂਡ ਕਰ ਦਿੱਤਾ ਜਾਵੇਗਾ 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲਾਂ ਤਾਂ ਸਿਹਤ ਮੰਤਰੀ ਕਹਿ ਰਹੇ ਸਨ ਇਹ ਸਾਡਾ ਮਸਲਾ ਨਹੀਂ ਹੈ ਪਰ ਹੁਣ ਇਸ ਚ ਦਖਲ ਅੰਦਾਜੀ ਕਿਉਂ ਕਰ ਰਹੇ ਹਨ ਸਾਡੇ ਇਸ ਧਰਨੇ ਨੂੰ ਚਲਦਿਆਂ ਅੱਜ 5 ਵਾਂ ਦਿਨ ਹੋ ਚੱਲਿਆ ਹੈ ਤੇ ਹਾਲੇ ਤੱਕ ਕਿਸੇ ਵੀ ਤਰਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੁਣ ਅਸੀਂ ਨੈਸ਼ਨਲ ਹਾਈਵੇ ਜਾਮ ਕਰਾਂਗੇ। 

ਜ਼ਿਕਰ ਕਰ ਦਈਏ ਕਿ  ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ 108 ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਮੀਟਿੰਗ ਬੇਸਿੱਟਾ ਰਹੀ।  ਸਿਹਤ ਮੰਤਰੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਜਲਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਹਾਲ ਦੀ ਘੜੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋਈ ਹੈ।
108 ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਦੱਸਿਆ ਸੀ ਕਿ ਯੂਨੀਅਨ ਨੇ ਮੀਟਿੰਗ ਵਿੱਚ ਆਪਣੀਆਂ ਮੰਗਾਂ ਮੰਨਣ ਦੀ ਗੱਲ ਰੱਖੀ, ਪਰ ਮੰਤਰੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। 

ਹਰਿਆਣਾ ਦੀ ਤਰਜ਼ ‘ਤੇ ਤਨਖਾਹ ਦੀ ਮੰਗ 

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਐਂਬੂਲੈਂਸ ਸਰਕਾਰੀ ਹੈ ਤਾਂ ਉਨ੍ਹਾਂ ਨੂੰ ਵੀ ਠੇਕਾ ਪ੍ਰਥਾ ਤੋਂ ਮੁਕਤ ਕਰਕੇ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਹਰਿਆਣਾ ਦੀ ਤਰਜ਼ ‘ਤੇ ਤਨਖਾਹ ਅਤੇ ਭੱਤੇ ਦਿੱਤੇ ਜਾਣੇ ਚਾਹੀਦੇ ਹਨ। ਕੰਪਨੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਜਦੋਂਕਿ ਕੰਪਨੀ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮਾਪਦੰਡਾਂ ਮੁਤਾਬਕ ਤਨਖਾਹ ਦਿੱਤੀ ਜਾ ਰਹੀ ਹੈ

LEAVE A REPLY

Please enter your comment!
Please enter your name here