
ਮਾਨਸਾ, 27 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸ਼ਹਿਰੇ ਦੇ ਤਿਉਹਾਰ ਮੌਕੇ 5 ਅਕਤੂਬਰ, 2022 ਨੂੰ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ ਅਤੇ 25 ਅਕਤੂਬਰ, 2022 ਨੂੰ ਵਿਸ਼ਵਕਰਮਾ ਡੇਅ ਮੌਕੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਵਾਲੇ ਦਿਨ ਲੋਕ ਨਿਰਧਾਰਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦਾ ਲਾਭ ਲੈ ਸਕਣਗੇ।
