
ਚੰਡੀਗੜ•, (ਸਾਰਾ ਯਹਾ, ਬਲਜੀਤ ਸ਼ਰਮਾ)9 ਅਪ੍ਰੈਲ : ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਅਤੇ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਚ ਹੁਣ ਰੋਜਾਨਾ 400-400 ਟੈਸਟ ਕੀਤੇ ਜਾ ਸਕਣਗੇ।
ਉਕਤ ਜਾਣਕਾਰੀ ਅੱਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਦਿੱਤੀ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ ਤੇ ਤਿਆਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਦੀ ਖਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਇਸ ਤਰ•ਾਂ ਹੁਣ ਰਾਜ ਵਿੱਚ ਕੁਲ 8 ਆਰ.ਟੀ.ਪੀ.ਸੀ.ਆਰ ਮਸੀਨਾਂ ਹੋ ਗਈਆਂ ਹਨ। ਇਸ ਤੋਂ ਇਲਾਵਾ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਅਤੇ ਇਹ ਮਸੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ ਜਿਸ ਸਦਕੇ ਹੁਣ ਪੰਜਾਬ ਰਾਜ ਵਿੱਚ ਕੁਲ 800 ਟੈਸਟ ਰੋਜਾਨਾ ਹੋਣਗੇ।
ਸ੍ਰੀ ਤਿਵਾੜੀ ਨੇ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਅਤੇ ਪਟਿਆਲਾ ਦੀ ਲੈਬ ਵਿਚ ਹੁਣ ਤੱਕ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮੈਡੀਕਲ ਕਾਲਜ ਫਰੀਦਕੋਟ ਵਿਖੇ ਟੈਸਟ ਸੁਰੂ ਕਰਨ ਲਈ ਆਈ.ਸੀ.ਐਮ.ਆਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇਥੇ ਰੋਜਾਨਾ 40 ਟੈਸਟ ਕਰਨ ਨਾਲ ਸੁਰੂਆਤ ਕੀਤੀ ਜਾਵੇਗੀ।
ਪ੍ਰਮੁੱਖ ਸਕੱਤਰ ਨੇ ਆਸ ਪ੍ਰਗਟਾਈ ਕਿ ਇਸ ਸਹੂਲਤ ਨਾਲ ਅਸੀਂ ਕਰੋਨਾ ਤੇ ਪੀੜਤ ਮਰੀਜਾਂ ਦੀ ਜਲਦ ਪਹਿਚਾਣ ਕਰਨ ਵਿਚ ਕਾਮਯਾਬ ਹੋ ਸਕਾਂਗੇ ਅਤੇ ਲੋਕਾਂ ਨੂੰ ਸਹੀ ਇਲਾਜ ਜਲਦ ਮੁਹੱਈਆ ਕਰਵਾਉਣ ਵਿਚ ਸਫਲ ਹੋ ਸਕਾਂਗੇ।
ਸ੍ਰੀ ਤਿਵਾੜੀ ਨੇ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਮੁਸਕਿਲ ਸਮੇਂ ਵਿੱਚ ਹੀ ਮਨੁੱਖਤਾ ਦੀ ਸੇਵਾ ਹੀ ਅਸਲ ਸੇਵਾ ਹੈ।
——–
