ਮਾਨਸਾ, 26 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰਨੳਚੲ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸਦੀ ਪਾਲਣਾ ਕਰਦੇ ਹੋਏ ਜਿਲ੍ਹਾ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ ਐਨ.ਡੀ.ਪੀ.ਐਸ ਐਕਟ ਤਹਿਤ 9 ਮੁੱਕਦਮੇ ਦਰਜ ਕਰਕੇ 11 ਵਿਅਕਤੀਆਂ ਨੂੰ ਕਾਬੂ ਕਰਕੇ 24 ਗਾ੍ਰਮ ਹੈਰੋਇਨ (ਚਿੱਟਾ),1 ਕਿਲੋ 700 ਗ੍ਰਾਮ ਗਾਂਜਾਂ,120 ਨਸ਼ੀਲੀਆਂ ਗੋਲੀਆਂ,200 ਸਿਗਨੈਚਰ ਕੈਪਸੂਲ,535 ਫ੍ਰਓਘਅਭਅਲ਼ੀਂ ਕੈਪਸੂਲ ਬਰਾਮਦ ਕੀਤੇ ਗਏ ਹਨ।ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 40 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।