5 ਰਾਜਾਂ ਦੀਆਂ ਚੋਣਾਂ ਮਗਰੋਂ ਪੈਟਰੋਲ-ਡੀਜ਼ਲ ਮੁੜ ਤੋੜਨ ਲੱਗਾ ਰਿਕਾਰਡ, ਲਗਾਤਾਰ ਚੌਥੇ ਦਿਨ ਵਧੇ ਰੇਟ

0
54

Petrol Diesel Price: ਦੇਸ਼ ਦੇ ਪੰਜ ਰਾਜਾਂ ਦੀਆਂ ਚੋਣਾਂ ਮਗਰੋਂ ਪੈਟਰੋਲ-ਡੀਜ਼ਲ ਮੁੜ ਰਿਕਾਰਡ ਤੋੜਨ ਲੱਗਾ ਹੈ। ਅੱਜ ਲਗਾਤਾਰ ਚੌਥੇ ਦਿਨ ਵੀ ਪੈਟਰੋਲ-ਡੀਜ਼ਲ ਦੇ ਰੇਟ ਵਧੇ ਹਨ। ਸ਼ੁੱਕਰਵਾਰ ਨੂੰ ਦਿੱਲੀ ਦੇ ਬਾਜ਼ਾਰ ‘ਚ ਪੈਟਰੋਲ ਦੀ ਕੀਮਤ ‘ਚ 28 ਪੈਸੇ ਦਾ ਵਾਧਾ ਹੋਇਆ ਹੈ। ਕੀਮਤ ਵਾਧੇ ਤੋਂ ਬਾਅਦ ਪੈਟਰੋਲ 91.27 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ ਵੀ 31 ਪੈਸੇ ਵੱਧ ਕੇ 81.73 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਮੁੰਬਈ ‘ਚ ਪੈਟਰੋਲ ਦੀ ਕੀਮਤ ‘ਚ 27 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ‘ਚ 33 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਕੀਮਤ ‘ਚ ਵਾਧੇ ਤੋਂ ਬਾਅਦ ਮੁੰਬਈ ‘ਚ ਪੈਟਰੋਲ ਦੀ ਕੀਮਤ 97.61 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 88.82 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ ਹੈ।

ਪਿਛਲੇ ਦੋ ਮਹੀਨਿਆਂ ਤੋਂ ਦੇਸ਼ ਦੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਹੋਇਆ ਸੀ। ਹਾਲਾਂਕਿ ਇਸ ਦੌਰਾਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਮੀ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਚਾਰ ਗੁਣਾ ਕਮੀ ਆਈ ਸੀ। ਤੇਲ ਕੰਪਨੀਆਂ ਦੇ ਇਸ ਕਦਮ ਨਾਲ ਪੈਟਰੋਲ 77 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਸੀ। ਪਿਛਲੇ 4 ਦਿਨਾਂ ਤੋਂ ਹੋਏ ਵਾਧੇ ਕਾਰਨ ਹੁਣ ਪੈਟਰੋਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਸ਼ਹਿਰ ਦਾ ਨਾਮ ਪੈਟਰੋਲ ਰੁਪਏ/ਲੀਟਰ     ਡੀਜ਼ਲ ਰੁਪਏ/ਲੀਟਰ

ਦਿੱਲੀ                     91.27                                81.73

ਮੁੰਬਈ                    97.61                                88.82

ਚੇਨਈ                   93.15                                 86.65

ਕੋਲਕਾਤਾ               91.41                                 84.57

ਭੋਪਾਲ                   99.28                                90.01

ਰਾਂਚੀ                     88.57                                86.34

ਬੰਗਲੁਰੂ                 94.30                                86.64

ਪਟਨਾ                   93.92                                86.94

ਚੰਡੀਗੜ੍ਹ                87.80                                81.40



ਇਸ ਮਹੀਨੇ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਅੰਤਮ ਵਾਰ 27 ਫ਼ਰਵਰੀ 2021 ਨੂੰ ਡੀਜ਼ਲ ਦੀਆਂ ਕੀਮਤਾਂ ‘ਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ ਦੋ ਮਹੀਨਿਆਂ ਤੋਂ ਵੱਧ ਸਮੇਂ ਤਕ ਕੀਮਤ ‘ਚ ਕੋਈ ਵਾਧਾ ਨਹੀਂ ਹੋਇਆ। ਮਾਰਚ-ਅਪ੍ਰੈਲ ਮਹੀਨੇ ਦੌਰਾਨ ਤੇਲ ਦੀਆਂ ਕੀਮਤਾਂ ‘ਚ ਚਾਰ ਦਿਨ ਕਮੀ ਆਈ। ਕਮੀ ਕਾਰਨ ਡੀਜ਼ਲ 74 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ। ਹੁਣ ਲਗਾਤਾਰ ਚਾਰ ਦਿਨਾਂ ਤੋਂ ਡੀਜ਼ਲ 1 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਜੇ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਓਮਾਨ, ਦੁਬਈ ਤੇ ਬ੍ਰੈਂਟ ਕਰੂਡ ਦੀ ਇੰਡੀਅਨ ਬਾਸਕਿਟ ਦੀ ਕੀਮਤ 68.35 ਡਾਲਰ ਪ੍ਰਤੀ ਬੈਰਲ ਰਹੀ। ਪਿਛਲੇ ਦਿਨ ਦੇ ਮੁਕਾਬਲੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਭਗ 2.58 ਫ਼ੀਸਦੀ ਦਾ ਵਾਧਾ ਹੋਇਆ ਹੈ।

NO COMMENTS