-50 ਸਾਲਾ ਵਿਅਕਤੀ ਨੇ ਕੋਰੋਨਾ ਨੂੰ ਦਿੱਤੀ ਮਾਤ ; 22 ਦਿਨਾਂ ਦੇ ਇਲਾਜ਼ ਤੋਂ ਬਾਅਦ ਹੋਇਆ ਸਿਹਤਯਾਬ

0
77

ਮਾਨਸਾ, 15 ਮਈ (ਸਾਰਾ ਯਹਾ/ ਬਲਜੀਤ ਸ਼ਰਮਾ )  : ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਿਟੀਵ ਮਰੀਜ਼ਾਂ ਵਿੱਚੋਂ ਅੱਜ ਇਕ ਹੋਰ ਮਰੀਜ਼ ਦੀ ਰਿਪੋਰਟ ਨੈਗੇਟਿਵ ਆਉਣ ‘ਤੇ ਸਿਵਲ ਹਸਪਤਾਲ ਮਾਨਸਾ ਤੋਂ ਉਸਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੱਸਿਆ ਕਿ ਪਿਛਲੇ 22 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੇ ਕੋਰੋਨਾ ਪੀੜਤ 50 ਸਾਲਾਂ ਵਿਅਕਤੀ ਨਿਵਾਸੀ ਛੱਤੀਸਗੜ੍ਹ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਵਿਅਕਤੀ ਦੀ 23 ਅਪ੍ਰੈਲ ਨੂੰ ਰਿਪੋਰਟ ਪਾਜ਼ੀਟਿਵ ਆਉਣ ‘ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਸੀ।
ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਹੁਣ ਤੱਕ ਮਾਨਸਾ ਵਿੱਚ ਕੋਰੋਨਾ ਪਾਜ਼ੀਟਿਵ ਕੁੱਲ ਕੇਸ 33 ਹਨ, ਜਿੰਨ੍ਹਾਂ ਵਿੱਚੋਂ 10 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ‘ਤੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ 23 ਮਰੀਜ਼ਾਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਰਾਠੀ (ਬਲਾਕ ਖਿਆਲਾ ਕਲਾਂ) ਵਿਖੇ ਆਏ 2 ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 75 ਵਿਅਕਤੀਆਂ ਦੇ ਸੈਂਪਲ 13 ਮਈ ਨੂੰ ਲਏ ਗਏ, ਉਹਨਾਂ ਸਾਰੇ ਵਿਅਕਤੀਆਂ ਦੀ ਰਿਪੋਰਟ 14 ਮਈ ਨੂੰ ਨੈਗੇਟਿਵ ਆ ਚੁੱਕੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਸੇ ਤਰਾ੍ਹਂ ਹੀ ਹਰ ਕੋਰੋਨਾ ਮਰੀਜ਼ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਪ੍ਰਸਾਸ਼ਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ਼ ਜ਼ਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਲੱਗੇ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ।  ਉਨ੍ਹਾਂ ਦੱਸਿਆ ਕਿ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੁੱਕੀ ਖਤੰਘ, ਜੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ‘ਤੇ ਆਪਣੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਸਿਹਤ ਸੇਵਾਵਾਂ ਲਈ ਚਲਾਈ ਗਈ ਈ-ਸੰਜੀਵਨੀ ਆਨ-ਲਾਈਨ ਓ.ਪੀ.ਡੀ. ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
 ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਕੁਮਾਰ, ਡਾ. ਸੁਨੀਲ ਬਾਂਸਲ, ਡਾ. ਪੰਕਜ ਗਰਗ, ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ, ਪ੍ਰਧਾਨ ਸਿੰਘ ਸਭਾ ਗੁਰੂਦੁਆਰਾ ਕਮੇਟੀ ਮਾਨਸਾ ਸ਼੍ਰੀ ਰਘਵੀਰ ਸਿੰਘ , ਸ਼੍ਰੀ ਤਰਸੇਮ ਸੇਮੀ ਸਮਾਜ ਸੇਵੀ, ਸ਼੍ਰੀ ਜੱਸਾ ਮਾਨ ਅਤੇ ਸਟਾਫ਼ ਹਾਜਰ ਸਨ।

LEAVE A REPLY

Please enter your comment!
Please enter your name here