*6 ਮੁੱਕਦਮੇ ਦਰਜ ਕਰਕੇ 7 ਵਿਅਕਤੀਆਂ ਨੂੰ ਕਾਬੂ ਕਰਕੇ 2900 ਨਸ਼ੀਲੀਆਂ ਗੋਲੀਆਂ,10 ਕਿਲੋਗ੍ਰਾਂਮ*

0
133

ਮਾਨਸਾ 22-09-23 (ਸਾਰਾ ਯਹਾਂ/ਮੁੱਖ ਸੰਪਾਦਕ ):

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ
ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 2900 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਨੰਬਰੀ ਫਭ- 13ਆਂ-0229 ਸਪਲੈਡਰ ਪਲੱਸ ਅਤੇ 10 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 4 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇ 290 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਦੇ ਸੀਨੀਅਰ ਅਫਸਰਾਨ ਸਾਹਿਬਾਨ ਅਤੇ ਮੁੱਖ ਅਫਸਰ ਥਾਣਾ ਸਾਹਿਬਾਨਾਂ ਵੱਲੋਂ ਜਿਲ੍ਹਾਂ ਦੇ ਵੱਖ-ਵੱਖ ਥਾਣਿਆਂ ਦੇ ਇਲਾਕਾ ਅੰਦਰ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕਰਕੇ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112,ਹੈਲਪਲਾਈਨ ਨੰਬਰ 181 ,ਮੋਬਾਇਲ ਨੰਬਰ 9780125100 ਅਤੇ ਈਮੇਲ ਆਈ.ਡੀ. ਦਪੋ.ਮਨਸ.ਪੋਲਚਿੲੑਪੁਨਜੳਬ.ਗੋਵ.ਨਿ ਤੇ ਜਾਂ ਉਹਨਾਂ ਨਾਲ ਨਿੱਜੀ ਤੌਰ ਪਰ ਮਿਲ ਕੇ ਵੀ ਨਸ਼ਿਆਂ ਪ੍ਰਤੀ ਕੋਈ ਵੀ ਇਤਲਾਹ ਜਾਂ ਸੁਝਾਅ ਦੇ ਸਕਦੇ ਹਨ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

NO COMMENTS