60 ਦੇ ਕਰੀਬ ਮਿੱਲ ਵਰਕਰਾਂ ਨੇ ਸਵੈ ਇੱਛਾ ਅਤੇ ਉਤਸ਼ਾਹ ਨਾਲ ਕਰਵਾਇਆ ਕੋਵਿਡ ਟੈਸਟ

0
51

ਮਾਨਸਾ, 2 ਸਤੰਬਰ  (ਸਾਰਾ ਯਹਾ, ਬਲਜੀਤ ਸ਼ਰਮਾ) : ਖਾਂਸੀ, ਜ਼ੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਲੱਛਣ ਹੋਣ ਦੀ ਸੂਰਤ ’ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਰਾਬਤਾ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਕੋਰੋਨਾ ਦੀ ਜਾਂਚ ਲਈ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਕੋਵਿਡ ਟੈਸਟ ਦੇ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਸਤਲੁਜ ਸਪਿੰਨਟੈਕਸ ਮਿੱਲ ਦੇ ਵਰਕਰਾਂ ਦੇ ਟੈਸਟ ਕਰਵਾਉਣ ਸਬੰਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ ਸ਼ਿਖਾ ਭਗਤ ਦੀ ਅਗਵਾਈ ਹੇਠ ਚੱਲੀ ਮੁਹਿੰਮ ਦੇ ਪਹਿਲੇ ਦਿਨ 60 ਦੇ ਕਰੀਬ ਵਰਕਰਾਂ ਨੇ ਉਤਸ਼ਾਹ ਨਾਲ ਟੈਸਟ ਕਰਵਾਏ। ਮਿੱਲ ਦੇ ਵਰਕਰਾਂ ਨੇ ਕਿਹਾ ਕਿ ਉਹ ਸਮਾਜ ਦੇ ਭਲੇ ਲਈ ਟੈਸਟ ਕਰਵਾਉਣ ਨੂੰ ਪਹਿਲ ਦੇ ਰਹੇ ਹਨ ਅਤੇ ਸਾਰੇ ਲੋਕਾਂ ਨੂੰ ਹੀ ਆਪਣਾ ਆਲਾ ਦੁਆਲਾ ਰੋਗ ਮੁਕਤ ਰੱਖਣ ਲਈ ਚੰਗੇ ਨਾਗਰਿਕ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਕਰਨੀ ਚਾਹੀਦੀ ਹੈ।
ਇਸ ਮੌਕੇ ਡਾ. ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਕਿਉਕਿ ਟੈਸਟਿੰਗ ਕਰਵਾ ਕੇ ਹੀ ਅਸੀਂ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਾਜ਼ਿਟਿਵ ਆਉਂਦਾ ਹੈ ਤੇ ਨਿਰਧਾਰਤ ਸ਼ਰਤਾਂ ਦੀ ਪਾਲਣਾ ਕਰਕੇ ਉਸਨੂੰ ਘਰ ’ਚ ਹੀ ਇਕਾਂਤਵਾਸ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ ਗਿਆ।

LEAVE A REPLY

Please enter your comment!
Please enter your name here