*61 ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਦੌਰਾਨ 10 ਬੱਸਾਂ ਦੇ ਚਲਾਣ ਕੀਤੇ*

0
69

ਮਾਨਸਾ, 09 ਅਗਸਤ (ਸਾਰਾ ਯਹਾਂ/ ਬੀਰਬਲ ਧਾਲੀਵਾਲ) : ਡਿਪਟੀ ਕਮਸ਼ਿਨਰ ਸ੍ਰੀਮਤੀ ਬਲਦੀਪ ਕੌਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਮਾਨਸਾ, ਜ਼ਿਲ੍ਹਾ ਮਾਨਸਾ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਦੌਰਾਨ ਲਗਭਗ 61 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆ ਅਤੇ 10 ਬੱਸਾਂ ਦੇ ਚਲਾਣ ਕੀਤੇੇ ਗਏ।
ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜਮੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਲੇਡੀਜ ਅਟੈਂਡੈਟ, ਸੀ.ਸੀ.ਟੀ.ਵੀ ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿਟ ਅਤੇ ਜੀ.ਪੀ.ਐਸ ਆਦਿ ਲੱਗੇ ਹੋਣੇ ਲਾਜਮੀ ਹਨ।
ਇਸ ਮੌਕੇ ਪ੍ਰੋਟੈਕਸ਼ਨ ਅਫ਼ਸਰ ਨਤੀਸ਼ਾ ਅੱਤਰੀ, ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਵੱਲੋ ਗੁਰਦੀਪ ਸਿੰਘ, ਟਰੈਫਿਕ ਪੁਲਿਸ ਵੱਲੋ ਜ਼ਸਵੀਰ ਸਿੰਘ ਏ ਐਸ ਆਈ ਅਤੇ ਰਘਵੀਰ ਸਿੰਘ ਹੈੱਡ ਕਾਂਸਟੇਬਲ ਮੌਜੂਦ ਸਨ।

NO COMMENTS