ਬਠਿੰਡਾ 30 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ):
ਸਿੱਖਿਆ ਵਿਭਾਗ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਪੰਜਾਬ ਪੱਧਰੀ ਖੇਡਾਂ ਹਾਕੀ ਅੰਡਰ 19 ਲੜਕੀਆਂ ਵਿੱਚ ਦਿਲਚਸਪ ਮੁਕਾਬਲੇ ਹੋਏ। ਇਹਨਾਂ ਖੇਡ ਮੁਕਾਬਲਿਆਂ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਅੰਡਰ 19 ਹਾਕੀ ਲੜਕੀਆਂ ਦੇ ਲੀਗ ਮੁਕਾਬਲਿਆਂ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਬਠਿੰਡਾ ਨੇ ਅਮ੍ਰਿਤਸਰ ਸਾਹਿਬ ਨੂੰ 3-0 ਨਾਲ, ਲੁਧਿਆਣਾ ਨੇ ਮਾਨਸਾ ਨੂੰ 5-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਸੰਗਰੂਰ ਨੂੰ 4-0 ਨਾਲ, ਪਟਿਆਲਾ ਨੇ ਗੁਰਦਾਸਪੁਰ ਨੂੰ 2-1 ਨਾਲ, ਅਮ੍ਰਿਤਸਰ ਨੇ ਮਾਨਸਾ ਨੂੰ 6-0 ਨਾਲ, ਪਟਿਆਲਾ ਨੇ ਫਰੀਦਕੋਟ ਨੂੰ 4-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਗੁਰਦਾਸਪੁਰ ਨੂੰ 4-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਬਠਿੰਡਾ ਨੇ ਲੁਧਿਆਣਾ ਨੂੰ 6-0 ਨਾਲ ਹਰਾਇਆ। ਫਿਰੋਜ਼ਪੁਰ ਤੇ ਬਰਨਾਲਾ ਦਾ ਮੁਕਾਬਲਾ 1-1 ਨਾਲ ਬਰਾਬਰ ਰਿਹਾ। ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਬਠਿੰਡਾ ਨੇ ਪਟਿਆਲਾ ਨੂੰ 8-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਬਰਨਾਲਾ ਨੂੰ 4-0 ਨਾਲ, ਜਲੰਧਰ ਨੇ ਸ਼੍ਰੀ ਅਮ੍ਰਿਤਸਰ ਸਾਹਿਬ ਨੂੰ 3-0 ਨਾਲ ਹਰਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਅਬਜਰਵਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ ਮੁੱਖ ਅਧਿਆਪਕ ਰਮਨਦੀਪ ਕੌਰ, ਮੁੱਖ ਅਧਿਆਪਕ ਗਗਨਦੀਪ ਕੌਰ, ਲੈਕਚਰਾਰ ਨਾਜ਼ਰ ਸਿੰਘ,ਲੈਕਚਰਾਰ ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ,ਰਹਿੰਦਰ ਸਿੰਘ, ਜਗਮੋਹਨ ਸਿੰਘ, ਰਣਧੀਰ ਸਿੰਘ , ਸਿਕੰਦਰ ਸਿੰਘ,ਗੁਰਿੰਦਰਜੀਤ ਸਿੰਘ, ਭੁਪਿੰਦਰ ਸਿੰਘ ਤੱਗੜ,ਸੁਖਦੀਪ ਕੌਰ, ਕਰਮਜੀਤ ਕੌਰ, ਬੇਅੰਤ ਕੌਰ, ਤੇਜਿੰਦਰ ਸਿੰਘ ਫਰੀਦਕੋਟ, ਹਰਜਿੰਦਰ ਸਿੰਘ ਸੰਧੂ, ਹਰਬਿੰਦਰ ਸਿੰਘ ਨੀਟਾ, ਗੁਰਲਾਲ ਸਿੰਘ, ਰਮਨਦੀਪ ਸਿੰਘ ਹਾਜ਼ਰ ਸਨ।