*67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ (ਲੜਕੇ) ਦਾ ਆਗਾਜ਼*

0
15

ਬਰਨਾਲਾ, 15 ਨਵੰਬਰ(ਸਾਰਾ ਯਹਾਂ/ਮੁੱਖ ਸੰਪਾਦਕ):67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ ਲੜਕਿਆਂ ਦੇ ਮੁਕਾਬਲੇ ਅੱਜ ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਸ਼ੁਰੂ ਹੋ ਗਏ ਹਨ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਹੈੱਡ ਮਾਸਟਰ ਜਸਵਿੰਦਰ ਸਿੰਘ ਨੇ ਵਿਸ਼ਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਲੁਧਿਆਣਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਲੁਧਿਆਣਾ ਦੇ ਗੁਰਸਾਹਿਬ ਸਿੰਘ ਨੇ 25 ਅਤੇ ਪਾਰਸ ਨੇ 13 ਦੌੜਾਂ ਦਾ ਯੋਗਦਾਨ ਪਾਇਆ। ਮਾਲੇਰਕੋਟਲਾ ਦੇ ਉਮਰ ਵੱਲੋਂ ਬਣਾਈਆਂ ਗਈਆਂ 42 ਦੌੜਾਂ ਸਦਕਾ ਮਾਲੇਰਕੋਟਲਾ ਦੀ ਟੀਮ ਨੇ ਕਪੂਰਥਲਾ ਨੂੰ 10 ਵਿਕਟਾਂ ਨਾਲ ਹਰਾਇਆ। ਕਪੂਰਥਲਾ ਦੇ ਵੈਭਵ ਨੇ ਆਪਣੀ ਟੀਮ ਲਈ 32 ਦੌੜਾਂ ਦਾ ਯੋਗਦਾਨ ਪਾਇਆ। ਹੁਸ਼ਿਆਰਪੁਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਚਕਾਰ ਹੋਏ  ਸੰਘਰਸ਼ਪੂਰਨ ਮੈਚ ਵਿੱਚੋਂ ਹੁਸ਼ਿਆਰਪੁਰ ਦੀ ਟੀਮ 1 ਦੌੜ ਨਾਲ ਜੇਤੂ ਰਹੀ। ਬਠਿੰਡਾ ਅਤੇ ਫਾਜ਼ਿਲਕਾ ਵਿਚਕਾਰ ਹੋਏ ਮੈਚ ਵਿੱਚ ਬਠਿੰਡਾ ਦੀ ਟੀਮ ਜੇਤੂ ਰਹੀ। ਪਠਾਨਕੋਟ ਨੇ ਫਰੀਦਕੋਟ ਨੂੰ 69 ਦੌੜਾਂ ਨਾਲ ਹਰਾਇਆ। ਪਠਾਨਕੋਟ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 123 ਦੌੜਾਂ ਬਣਾਈਆਂ ਜਦਕਿ ਫਰੀਦਕੋਟ ਦੀ ਪੂਰੀ ਟੀਮ 54 ਦੌੜਾਂ ਹੀ ਬਣਾ ਸਕੀ। ਸੰਗਰੂਰ ਅਤੇ ਗੁਰਦਾਸਪੁਰ ਵਿੱਚ ਹੋਏ ਮੈਚ ਵਿੱਚੋਂ ਸੰਗਰੂਰ ਦੀ ਟੀਮ ਨੇ ਪਹਿਲਾਂ ਬੱਲੇਬਾਜੀ ਕਰਦਿਆਂ 104 ਦੌੜਾਂ ਬਣਾਈਆਂ ਜਦਕਿ ਗੁਰਦਾਸਪੁਰ ਦੀ ਟੀਮ 61 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਸੰਗਰੂਰ ਦੀ ਟੀਮ 43 ਦੌੜਾਂ ਨਾਲ ਜੇਤੂ ਰਹੀ। ਇੱਕ ਹੋਰ ਮੈਚ ਵਿੱਚ ਜਲੰਧਰ ਦੀ ਟੀਮ ਨੇ ਮੋਗਾ ਨੂੰ ਹਰਾਇਆ। ਕੱਲ੍ਹ ਨੂੰ ਕੁਆਰਟਰ ਫਾਈਨਲ ਮੁਕਾਬਲੇ ਖੇਡੇ ਜਾਣਗੇ। ਇਸ ਮੌਕੇ ਬਲਜਿੰਦਰ ਸਿੰਘ, ਮਲਕੀਤ  ਸਿੰਘ ਭੁੱਲਰ, ਰਜਿੰਦਰ ਸਿੰਘ, ਇੰਦਰਜੀਤ ਸਿੰਘ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਰਾਜਿੰਦਰ ਸਿੰਘ, ਮਨਜਿੰਦਰ ਸਿੰਘ, ਰਮਨਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਰੁਪਿੰਦਰ ਕੌਰ, ਪਰਵਿੰਦਰ ਕੌਰ, ਸਵਿਤਾ ਰਾਣੀ, ਹਰਮੇਲ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

LEAVE A REPLY

Please enter your comment!
Please enter your name here