ਬਰਨਾਲਾ, 5 ਨਵੰਬਰ(ਸਾਰਾ ਯਹਾਂ/ਬੀਰਬਲ ਧਾਲੀਵਾਲ):ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਮੁਕਬਲੇ ਵਿੱਚ ਪਟਿਆਲਾ ਨੇ ਰੂਪਨਗਰ ਨੂੰ ਹਰਾ ਕੇ ਪਹਿਲਾ ਤੇ ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੰਤਰ ਰਾਸ਼ਟਰੀ ਹੈਂਡਬਾਲ ਖਿਡਾਰਨ ਪਰਮਜੀਤ ਕੌਰ, ਹੈੱਡ ਮਾਸਟਰ ਕੁਲਦੀਪ ਸਿੰਘ, ਮਨੂੰ ਬਡਰੁੱਖਾਂ, ਯੁਵਕ ਸੇਵਾਵਾਂ ਕਲੱਬ ਨੰਗਲ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਸਕੂਲ ਮੁਖੀ ਕੁਲਦੀਪ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਤੀਜੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਮਾਨਸਾ, ਸ਼ਹੀਦ ਭਗਤ ਸਿੰਘ ਨਗਰ ਨੇ ਤਰਨਤਾਰਨ, ਸੰਗਰੂਰ ਨੇ ਫਰੀਦਕੋਟ ਅਤੇ ਰੂਪਨਗਰ ਨੇ ਬਠਿੰਡਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀ ਫਾਈਨਲ ਮੁਕਾਬਲਿਆਂ ਵਿੱਚ ਰੂਪਨਗਰ ਨੇ ਸੰਗਰੂਰ ਅਤੇ ਪਟਿਆਲਾ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਫਾਈਨਲ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਟਿਆਲਾ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸੰਗਰੂਰ ਦੀ ਟੀਮ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ। ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਮੈਡਲ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਲਵਲੀਨ ਸਿੰਘ, ਹਰਭਜਨ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਜਗਸੀਰ ਸਿੰਘ, ਰਜਿੰਦਰ ਸਿੰਘ, ਸੰਦੀਪ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਕੁਮਾਰ, ਨਰਪਿੰਦਰ ਸਿੰਘ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਹਾਈ ਸਕੂਲ ਨੰਗਲ ਵਿਖੇ ਰਾਜ ਪੱਧਰੀ ਖੇਡਾਂ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ।