*67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕਿਆਂ ਦੇ ਮੁਕਾਬਲਿਆਂ ਦਾ ਆਗਾਜ਼*

0
25

ਬਰਨਾਲਾ, 07 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਸਰਕਾਰੀ ਹਾਈ ਸਕੂਲ ਨੰਗਲ ਵਿਖੇ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕਿਆਂ ਦੇ ਮਕਾਬਲੇ ਸ਼ੁਰੂ ਹੋ ਗਏ ਹਨ।

ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ, ਡੀਪੀਈ ਮਲਕੀਤ ਸਿੰਘ ਭੁੱਲਰ ਅਤੇ ਪੀਟੀਆਈ ਮੱਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਲੜਕਿਆਂ ਦੇ ਸ਼ੁਰੂ ਹੋਏ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਲੇਰਕੇਟਲਾ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਮੋਗਾ, ਸੰਗਰੂਰ ਨੇ ਸ੍ਰੀ ਫਤਿਹਗੜ੍ਹ ਸਾਹਿਬ, ਤਰਨਤਾਰਨ ਨੇ ਬਰਨਾਲਾ, ਰੂਪਨਗਰ ਨੇ ਪਠਾਨਕੋਟ, ਪਟਿਆਲਾ ਨੇ ਹੁਸ਼ਿਆਰਪੁਰ, ਫਾਜ਼ਿਲਕਾ ਨੇ ਕਪੂਰਥਲਾ, ਮਾਨਸਾ ਨੇ ਜਲੰਧਰ, ਸ੍ਰੀ ਮੁਕਤਸਰ ਸਾਹਿਬ ਨੇ ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ ਨੇ ਫਰੀਦਕੋਟ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੋਗਾ, ਗੁਰਦਾਸਪੁਰ ਨੇ ਲੁਧਿਆਣਾ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਮਾਲੇਰਕੋਟਲਾ ਨੂੰ ਹਰਾਇਆ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਲਵਲੀਨ ਸਿੰਘ, ਹਰਭਜਨ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਜਗਸੀਰ ਸਿੰਘ, ਰਜਿੰਦਰ ਸਿੰਘ, ਸੰਦੀਪ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਕੁਮਾਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਗੁਰਚਰਨ ਸਿੰਘ ਬੇਦੀ, ਰੁਪਿੰਦਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

NO COMMENTS