*67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17ਸਾਲ ਲੜਕੀਆਂ ਦੇ ਦੂਜੇ ਦਿਨ ਸੰਗਰੂਰ, ਬਠਿੰਡਾ, ਤਰਨਤਾਰਨ ਤੇ ਪਟਿਆਲਾ ਕੁਆਰਟਰ ਫਾਈਨਲ ‘ਚ*

0
17

ਬਰਨਾਲਾ, 5 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਦੂਜੇ ਦਿਨ ਅੱਜ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਐਸ.ਐਚ.ਓ. ਥਾਣਾ ਠੂਲੀਵਾਲ ਬਲਦੇਵ ਸਿੰਘ, ਯੁਵਕ ਸੇਵਾਵਾਂ ਕਲੱਬ ਨੰਗਲ ਦੇ ਅਹੁਦੇਦਾਰ ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਸੀਰਾ ਧਾਲੀਵਾਲ ਅਤੇ ਕਬੱਡੀ ਖਿਡਾਰੀ ਪ੍ਰਿੰਸੀਪਲ ਬਲਜੀਤ ਸਿੰਘ ਬੱਲੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਦੂਜੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਫਿਰੋਜ਼ਪੁਰ, ਸੰਗਰੂਰ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਰੂਪਨਗਰ ਨੇ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਨੇ ਗੁਰਦਾਸਪੁਰ, ਮਾਨਸਾ ਨੇ ਬਰਨਾਲਾ, ਬਠਿੰਡਾ ਨੇ ਮਾਨਸਾ, ਫਰੀਦਕੋਟ ਨੇ ਜਲੰਧਰ, ਲੁਧਿਆਣਾ ਨੇ ਪਠਾਨਕੋਟ, ਫਾਜ਼ਿਲਕਾ ਨੇ ਹੁਸ਼ਿਆਰਪੁਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੋਗਾ ਨੂੰ ਹਰਾ ਕੇ ਪ੍ਰੀ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਪ੍ਰੀ ਕੁਆਰਟਰ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਦਾ ਮੁਕਾਬਲਾ ਫਰੀਦਕੋਟ, ਸ੍ਰੀ ਅੰਮ੍ਰਿਤਸਰ ਸਾਹਿਬ ਦਾ ਰੂਪਨਗਰ, ਮਾਨਸਾ ਦਾ ਲੁਧਿਆਣਾ ਅਤੇ ਫਾਜ਼ਿਲਕਾ ਦਾ ਸ਼ਹੀਦ ਭਗਤ ਸਿੰਘ ਨਗਰ ਨਾਲ ਹੋਵੇਗਾ। ਇਸ ਮੌਕੇ ਅਵਤਾਰ ਸਿੰਘ, ਕਮਲਪ੍ਰੀਤ ਕੌਰ, ਗਗਨਜੀਤ ਕੌਰ, ਗੁਰਸਿਮਰਤ ਕੌਰ, ਅਮਨਦੀਪ ਕੌਰ, ਬਲਜਿੰਦਰ ਕੌਰ, ਰਵਿੰਦਰ ਕੌਰ, ਪਰਮਜੀਤ ਕੌਰ, ਸਤਨਾਮ ਸਿੰਘ, ਮਨਦੀਪ ਕੌਰ, ਸੁਰਜੀਤ ਕੌਰ, ਹਰਦੀਪ ਸਿੰਘ, ਰਮਨਦੀਪ ਸਿੰਘ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ, ਗੁਰਲਾਲ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਨਵਜੋਤ ਸਿੰਘ, ਮਨਜੀਤ ਸਿੰਘ ਭੁਪਿੰਦਰ ਸਿੰਘ, ਪ੍ਰਗਟ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

ਫੋਟੋ ਕੈਪਸ਼ਨ : ਸਰਕਾਰੀ ਹਾਈ ਸਕੂਲ ਨੰਗਲ ਵਿਖੇ ਰਾਜ ਪੱਧਰੀ ਖੇਡਾਂ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ।

NO COMMENTS