
ਬਠਿੰਡਾ 1 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):
ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪਹਿਲੇ ਪੜਾਅ ਗਰਮ ਰੁੱਤ ਖੇਡਾਂ ਵਿੱਚ ਹੈਂਡਬਾਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ,ਹਾਕੀ ਰਜਿੰਦਰਾ ਕਾਲਜ ਹਾਕੀ ਟਰਫ ਅਤੇ ਕੁਸ਼ਤੀਆਂ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ 2 ਸਤੰਬਰ ਤੋਂ 4 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਖੇਡਾਂ ਦੇ ਕਨਵੀਨਰ ਲੈਕਚਰਾਰ ਸੁਖਜਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ ਡੀ ਪੀ ਈ, ਗੁਰਲਾਲ ਸਿੰਘ ਡੀ ਪੀ ਈ ਲਗਾਏ ਗਏ ਹਨ।
