ਬਠਿੰਡਾ 19 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ )
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੀਜੇ ਪੜਾਅ ਦੀਆਂ ਗਰਮ ਰੁੱਤ ਸਕੂਲੀ ਖੇਡਾਂ 20 ਸਤੰਬਰ ਤੋਂ 22 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਇਹ ਖੇਡਾਂ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਪਾਵਰ ਲਿਫਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ, ਵਾਲੀਬਾਲ ਗੁਰੂ ਨਾਨਕ ਪਬਲਿਕ ਸਕੂਲ ਕਮਲਾ ਨਹਿਰੂ ਕਲੋਨੀ,ਖੋ-ਖੋ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਕੋਟਸ਼ਮੀਰ, ਬਾਸਕਟਬਾਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ,ਟੇਬਲ ਟੈਨਿਸ ਐਮ ਐਸ ਡੀ ਸਕੂਲ ਬਠਿੰਡਾ,ਸਕੇਟਿੰਗ ਰਿੰਗ ਰੋੜ, ਫੁੱਟਬਾਲ ਜੀ ਮਾਊਂਟ ਲਿਟਰਾ ਸਕੂਲ ਕੋਟਸ਼ਮੀਰ, ਕਬੱਡੀ ਨੈਸ਼ਨਲ ਸਟਾਈਲ ਗਿਆਨ ਗੁਣ ਸਾਗਰ ਇੰਟਰਨੈਸ਼ਨਲ ਸਕੂਲ ਮੌੜ, ਬਾਕਸਿੰਗ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ, ਗੱਤਕਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਤਲਵੰਡੀ ਸਾਬੋ, ਕ੍ਰਿਕੇਟ ਡੀ.ਏ.ਵੀ ਕਾਲਜ ਗਰਾਂਊਂਡ ਵਿਖੇ ਕਰਵਾਈਆਂ ਜਾਣਗੀਆਂ। ਇਹਨਾਂ ਖੇਡਾਂ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਗੁਰਮੇਲ ਸਿੰਘ, ਪ੍ਰਿੰਸੀਪਲ ਨਿਸ਼ਾ ਬਾਂਸਲ, ਲੈਕਚਰਾਰ ਰਮਨਦੀਪ ਸਿੰਘ, ਪ੍ਰਿੰਸੀਪਲ ਨਵਤੇਜ ਸਿੰਘ, ਗੁਰਪ੍ਰੀਤ ਕੌਰ ਮੁੱਖ ਅਧਿਆਪਕ, ਪ੍ਰਿੰਸੀਪਲ ਮੰਜੂ ਬਾਲਾ, ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਿੰਸੀਪਲ ਅਮਨਪ੍ਰੀਤ ਸਿੰਘ, ਪ੍ਰਿੰਸੀਪਲ ਕਰਮਜੀਤ ਸਿੰਘ, ਅਤੇ ਕਨਵੀਨਰ ਲੈਕਚਰਾਰ ਹਰਵੀਰ ਸਿੰਘ, ਨਰਿੰਦਰ ਸ਼ਰਮਾ, ਹਰਜਿੰਦਰ ਪਾਲ ਸ਼ਰਮਾ ਲੈਕਚਰਾਰ ਸੁਖਜਿੰਦਰ ਪਾਲ ਸਿੰਘ, ਰਾਜਿੰਦਰ ਸ਼ਰਮਾ, ਰਮਨਪ੍ਰੀਤ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਲੈਕਚਰਾਰ ਵਰਿੰਦਰ ਸਿੰਘ ਬਨੀ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਸੁਖਜੀਤ ਪਾਲ ਸਿੰਘ, ਰਵਿੰਦਰ ਸਿੰਘ, ਪ੍ਰਬੰਧ ਲਈ ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਗੁਰਿੰਦਰ ਸਿੰਘ, ਗੁਰਿੰਦਰ ਜੀਤ ਸਿੰਘ, ਰਣਧੀਰ ਸਿੰਘ,ਗੁਰਮੀਤ ਸਿੰਘ ਮਾਨ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਲਗਾਏ ਗਏ ਹਨ।