*67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਕਬੱਡੀ ਅੰਡਰ 14 ਮੁੰਡੇ ਵਿੱਚ ਤਲਵੰਡੀ ਸਾਬੋ ਜੋਨ ਦੇ ਗੱਭਰੂ ਛਾਏ*

0
29

ਮੌੜ 22 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):

ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀਆਂ 67 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਗਿਆਨ ਗੁਣ ਇੰਟਰਨੈਸ਼ਨਲ ਸਕੂਲ ਮੌੜ ਵਿਖੇ ਤੀਜੇ ਦਿਨ ਕਬੱਡੀ ਦੇ ਫਸਵੇਂ ਮੁਕਾਬਲੇ ਹੋਏ।
     ਅੱਜ ਦਾ ਉਦਘਾਟਨ ਹਾਕਮ ਸਿੰਘ ਆਰੇ ਵਾਲੇ ਨੇ ਕੀਤਾ। ਅਤੇ ਉਹਨਾਂ ਵਲੋ ਜ਼ੋਨਲ ਟੂਰਨਾਮੈਂਟ ਕਮੇਟੀ ਮੌੜ ਨੂੰ 5100 ਰੁਪਏ ਦੀ ਸਹਾਇਤਾ ਕੀਤੀ ਗਈ।ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ, ਪ੍ਰਿੰਸੀਪਲ ਪ੍ਰਵੀਨ ਮਾਨ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੌੜ ਲਖਵਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
     ਇਹਨਾਂ ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਕਬੱਡੀ ਅੰਡਰ 14 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ, ਭੁੱਚੋ ਮੰਡੀ ਨੇ ਦੂਜਾ,ਮੌੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ 17 ਕਬੱਡੀ ਦੇ ਸੈਮੀਫਾਈਨਲ ਵਿੱਚ ਤਲਵੰਡੀ ਸਾਬੋ ਨੇ ਬਠਿੰਡਾ 2 ਨੂੰ ਹਰਾਇਆ।
     ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਜਸਵੀਰ ਸਿੰਘ ਬੇਗਾ, ਪ੍ਰਿੰਸੀਪਲ ਪ੍ਰਿੰਸੀਪਲ ਘਣਸ਼ਿਆਮ ਦਾਸ ਨਾਇਕ,ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਅਮਰਦੀਪ ਸਿੰਘ, ਜਤਿੰਦਰ ਪਾਲ ਸਿੰਘ,ਜਸਵਿੰਦਰ ਸਿੰਘ ਪੱਕਾ, ਰਾਜਿੰਦਰ ਸਿੰਘ ਢਿੱਲੋਂ, ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਰਣਜੀਤ ਸਿੰਘ ਚਰਨਾਥਲ, ਰਣਜੀਤ ਸਿੰਘ ਚਹਿਲ, ਕੁਲਵਿੰਦਰ ਸਿੰਘ ਫੱਕਰ ਝੰਡਾ, ਕੁਲਦੀਪ ਸਿੰਘ ਮੂਸਾ, ਵਰਿੰਦਰ ਸਿੰਘ ਵਿਰਕ, ਅਮਨਦੀਪ ਸਿੰਘ ਸ਼ੇਖਪੁਰਾ, ਗੁਰਤੇਜ ਸਿੰਘ ਤੇਜੀ, ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ ਰੱਲਾ, ਜਗਤਾਰ ਸਿੰਘ ਹਾਜ਼ਰ ਸਨ।

NO COMMENTS