*67 ਵੀਆ ਸੂਬਾ ਪੱਧਰੀ ਸਕੂਲੀ ਖੇਡਾਂ ਕਬੱਡੀ ਤੇ ਸ੍ਰੀ ਫਤਿਹਗੜ੍ਹ ਸਾਹਿਬ ਦਾ ਕਬਜ਼ਾ*

0
56

ਬਠਿੰਡਾ 20 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ):ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੀਆਂ 67 ਵੀਆ ਸੂਬਾ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਕੁੜੀਆਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ।   ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਜਤਿੰਦਰ  ਸਿੰਘ ਭੱਲਾ ਚੇਅਰਮੈਨ ਇੰਪਰੂਵਮੈਟ ਟਰੱਸਟ ਬਠਿੰਡਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਵਲੋਂ ਕੀਤੀ ਗਈ।       ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਸੈਮੀਫਾਈਨਲ ਮੁਕਾਬਲੇ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਬਠਿੰਡਾ ਨੂੰ 43-39 ਨਾਲ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਰੋਪੜ ਨੂੰ 27-26 ਨਾਲ ਹਰਾਇਆ। ਬਠਿੰਡਾ ਨੇ ਰੋਪੜ ਨੂੰ 37-11 ਨਾਲ ਹਰਾ ਕੇ ਤੀਜਾ ਸਥਾਨ ਅਤੇ ਫਾਈਨਲ ਮੈਚ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 37-21 ਨਾਲ ਹਰਾ ਕੇ ਚੈਂਪੀਅਨ ਟਰਾਫੀ ਤੇ ਕਬਜ਼ਾ ਕੀਤਾ।          ਸ੍ਰੀ ਫਤਿਹਗੜ੍ਹ ਸਾਹਿਬ  ਨੇ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਦੂਜਾ ਅਤੇ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਤੱਗੜ, ਪ੍ਰਿੰਸੀਪਲ ਗੁਰਮੇਲ ਸਿੰਘ,ਪ੍ਰਿੰਸੀਪਲ ਜਗਤਾਰ ਸਿੰਘ, ਮੁੱਖ ਅਧਿਆਪਕ ਗੁਰਪ੍ਰੀਤ ਕੌਰ ਸਿੱਧੂ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਮੁੱਖ ਅਧਿਆਪਕ ਗਗਨਦੀਪ ਕੌਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ,ਲੈਕਚਰਾਰ ਕੁਲਦੀਪ ਸਿੰਘ ਗਿੱਲ, ਨਾਜ਼ਰ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਵਰਿੰਦਰ ਸਿੰਘ ਬਨੀ, ਲੈਕਚਰਾਰ ਕੁਲਵੀਰ ਸਿੰਘ,ਰਜਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਪੱਕਾ, ਭੁਪਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਮਾਨ ਕੁਲਦੀਪ ਸਿੰਘ ਮੂਸਾ, ਗੁਰਿੰਦਰ ਸਿੰਘ ਭੱਲਾ, ਅਮਨਦੀਪ ਸਿੰਘ ਅਮਨਾ ਹਾਜ਼ਰ ਸਨ।

LEAVE A REPLY

Please enter your comment!
Please enter your name here