*68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 14 ਸਾਲ ਸਫਲਤਾਪੂਰਵਕ ਸੰਪੰਨ*

0
6

ਬਰਨਾਲਾ, 26 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਲਕੜੀਆਂ) ਦੇ ਮੁਕਬਲੇ ਅੱਜ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਏ ਹਨ। ਡੀਐਮ ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਹੋਏ ਲੀਗ ਮੈਚਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਗੁਰਦਾਸਪੁਰ, ਮਾਨਸਾ ਨੇ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਨੇ ਕਪੂਰਥਲਾ, ਤਰਨਤਾਰਨ ਨੇ ਸ੍ਰੀ ਫਤਿਹਗੜ੍ਹ ਸਾਹਿਬ, ਬਠਿੰਡਾ ਨੇ ਫਿਰੋਜ਼ਪੁਰ, ਰੂਪਨਗਰ ਨੇ ਫਾਜ਼ਿਲਕਾ, ਹੁਸ਼ਿਆਰਪੁਰ ਨੇ ਪਠਾਨਕੋਟ, ਬਰਨਾਲਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ ਨੇ ਮਾਲੇਰਕੋਟਲਾ, ਮੋਗਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪਟਿਆਲਾ ਨੇ ਲੁਧਿਆਣਾ ਨੂੰ ਹਰਾਇਆ। ਪ੍ਰੀ–ਕੁਆਰਟਰ ਫਾਈਨਲ ਮੈਚਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਹੁਸ਼ਿਆਰਪੁਰ, ਤਰਨਤਾਰਨ ਨੇ ਮੋਗਾ, ਰੂਪਨਗਰ ਨੇ ਮਾਨਸਾ, ਫਰੀਦਕੋਟ ਨੇ ਸ਼ਹੀਦ ਭਗਤ ਸਿੰਘ ਨਗਰ ਨੇ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਕੁਆਰਟਰ ਫਾਈਨਲ ਮੈਚਾਂ ਵਿੱਚੋਂ ਬਠਿੰਡਾ ਨੇ ਤਰਨਤਾਰਨ, ਸ੍ਰੀ ਮੁਕਤਸਰ ਸਾਹਿਬ ਨੇ ਪਟਿਆਲਾ, ਸੰਗਰੂਰ ਨੇ ਰੂਪਨਗਰ ਅਤੇ ਫਰੀਦਕੋਟ ਨੇ ਬਰਨਾਲਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਪਹਿਲੇ ਸੈਮੀਫਾਈਨਲ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਬਠਿੰਡਾ ਅਤੇ ਦੂਸਰੇ ਸੈਮੀਫਾਈਨਲ ਵਿੱਚ ਫਰੀਦਕੋਟ ਨੇ ਸੰਗਰੂਰ ਨੂੰ ਹਰਾ ਕੇ ਫਾਈਨਲ ‘ਚ ਪ੍ਰਵੇਸ਼ ਕੀਤਾ। ਫਾਈਨਲ ਮੈਚ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਫਰੀਦਕੋਟ ਨੂੰ ਹਰਾ ਕੇ ਪਹਿਲਾ, ਜਦਕਿ ਬਠਿੰਡਾ ਨੇ ਸੰਗਰੂਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਲਕੀਤ ਸਿੰਘ, ਮੱਲ ਸਿੰਘ, ਬਲਜਿੰਦਰ ਸਿੰਘ, ਹਰਮੇਲ ਸਿੰਘ, ਦਿਨੇਸ਼ ਕੁਮਾਰ, ਭੁਪਿੰਦਰ ਸਿੰਘ, ਨਵਜੋਤ ਚਹਿਲ, ਹਰਜਿੰਦਰ ਕੌਰ, ਹਰਵਿੰਦਰ ਸਿੰਘ, ਕੁਲਵਿੰਦਰ ਕੌਰ, ਗੁਰਚਰਨ ਬੇਦੀ, ਰੁਪਿੰਦਰ ਸਿੰਘ, ਸੱਤਪਾਲ ਸ਼ਰਮਾ, ਭੁਪਿੰਦਰ ਸਿੰਘ, ਕਮਲਦੀਪ ਸ਼ਰਮਾ, ਲਖਵੀਰ ਸਿੰਘ, ਅਮਨਦੀਪ ਕੌਰ, ਪਰਮਜੀਤ ਕੌਰ, ਅਰਸ਼ਦੀਪ ਸਿੰਘ, ਜਸਵੀਰ ਸਿੰਘ, ਗੁਰਵੀਰ ਸਿੰਘ, ਬਖਸ਼ੀਸ਼ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਲਵਲੀਨ ਸਿੰਘ, ਪਰਮਜੀਤ ਕੌਰ, ਕਮਲਪ੍ਰੀਤ ਕੌਰ, ਹਰਭਜਨ ਸਿੰਘ, ਬਲਕਾਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

NO COMMENTS