*68 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਹੋ ਰਹੇ ਹਨ ਫਸਵੇ ਮੁਕਾਬਲੇ*

0
27

ਬਠਿੰਡਾ 11 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)

68 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਹਨ। 

      ਇਹਨਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ  ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ  ਦੱਸਿਆ ਕਿ ਬਾਸਕਿਟਬਾਲ ਅੰਡਰ 14 ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਭੁੱਚੋ ਮੰਡੀ ਨੇ ਤੀਜਾ, ਅੰਡਰ 17 ਵਿੱਚ ਬਠਿੰਡਾ 2 ਨੇ ਪਹਿਲਾਂ, ਬਠਿੰਡਾ 1 ਨੇ ਦੂਜਾ,ਮੌੜ ਮੰਡੀ ਨੇ ਤੀਜਾ,ਅੰਡਰ 19 ਵਿੱਚ ਬਠਿੰਡਾ 2 ਨੇ ਪਹਿਲਾਂ, ਬਠਿੰਡਾ 1 ਨੇ ਦੂਜਾ, ਮੰਡੀ ਕਲਾਂ ਨੇ ਤੀਜਾ, ਟੇਬਲ ਟੈਨਿਸ ਅੰਡਰ 14 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਭੁੱਚੋ ਮੰਡੀ ਨੇ ਤੀਜਾ, ਅੰਡਰ 19 ਵਿੱਚ ਬਠਿੰਡਾ 2 ਨੇ ਪਹਿਲਾਂ, ਮੌੜ ਮੰਡੀ ਨੇ ਦੂਜਾ, ਬਠਿੰਡਾ 1 ਨੇ ਪਹਿਲਾਂ, ਗੱਤਕਾ ਅੰਡਰ 14 ਫਰੀ ਸੋਟੀ ਵਿਅਕਤੀਗਤ ਵਿੱਚ ਭੁੱਚੋ ਮੰਡੀ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਮੰਡੀ ਫੂਲ ਨੇ ਤੀਜਾ,ਅੰਡਰ 17 ਵਿੱਚ ਮੌੜ ਮੰਡੀ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਭੁੱਚੋ ਮੰਡੀ ਨੇ ਤੀਜਾ, ਅੰਡਰ 17 ਸਿੰਗਲ ਸੋਟੀ ਟੀਮ ਵਿੱਚ ਭੁੱਚੋ ਮੰਡੀ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਮੰਡੀ ਕਲਾਂ ਨੇ ਤੀਜਾ,ਅੰਡਰ 14 ਵਿੱਚ ਭੁੱਚੋ ਮੰਡੀ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਮੰਡੀ ਕਲਾਂ ਨੇ ਤੀਜਾ, ਰੱਸਾਕਸ਼ੀ ਅੰਡਰ 14 ਕੁੜੀਆਂ ਵਿੱਚ ਤਲਵੰਡੀ ਸਾਬੋ ਨੇ ਪਹਿਲਾਂ, ਮੰਡੀ ਕਲਾਂ ਨੇ ਦੂਜਾ, ਭਗਤਾਂ ਨੇ ਤੀਜਾ, ਅੰਡਰ 17 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ, ਸੰਗਤ ਨੇ ਦੂਜਾ, ਭਗਤਾ ਨੇ ਤੀਜਾ, ਕ੍ਰਿਕੇਟ ਅੰਡਰ 17 ਮੁੰਡੇ ਵਿੱਚ ਭੁੱਚੋ ਮੰਡੀ ਨੇ ਭਗਤਾਂ ਨੂੰ, ਬਠਿੰਡਾ 2 ਨੇ ਬਠਿੰਡਾ 1 ਨੂੰ ਹਰਾਇਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ , ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਸੁਖਜਿੰਦਰ ਪਾਲ ਸਿੰਘ ਗੋਗੀ, ਲੈਕਚਰਾਰ ਹਰਮੰਦਰ ਸਿੰਘ, ਭੁਪਿੰਦਰ ਸਿੰਘ ਤੱਗੜ, ਹਰਬਿੰਦਰ ਸਿੰਘ ਨੀਟਾ,

ਗੁਰਿੰਦਰ ਸਿੰਘ ਬਰਾੜ,ਮਹੁੰਮਦ ਵਹੀਦ ਕੁਰੈਸ਼ੀ, ਗੁਰਮੀਤ ਸਿੰਘ ਮਾਨ,ਸ਼ਿੰਗਾਰਾ ਸਿੰਘ, ਅਮਨਦੀਪ ਸਿੰਘ ਕੈਂਥ,

ਰਹਿੰਦਰ ਸਿੰਘ, ਰਾਜਿੰਦਰ ਸ਼ਰਮਾ, ਸੁਖਜਿੰਦਰ ਪਾਲ ਕੌਰ, ਹਰਵਿੰਦਰ ਸਿੰਘ, ਹਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਰਾਜਪ੍ਰੀਤ ਕੌਰ,ਇੰਦਰਜੀਤ ਸਿੰਘ ਸਿੱਧੂ, ਹਰਮਨਪ੍ਰੀਤ ਕੌਰ, ਰੇਸ਼ਮ ਸਿੰਘ, ਨਵਸੰਗੀਤ ਹਾਜ਼ਰ ਸਨ।

NO COMMENTS