ਬਠਿੰਡਾ 24 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਸਪੋਰਟਸ ਸਕੂਲ ਘੁੱਦਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀਆਂ 68 ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਸਰਦ ਰੁੱਤ ਖੇਡਾਂ ਐਥਲੈਟਿਕਸ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ 100 ਮੀਟਰ ਅੰਡਰ 14 ਕੁੜੀਆਂ ਵਿੱਚ ਅਰਸ਼ਦੀਪ ਕੌਰ ਗੋਨਿਆਣਾ ਨੇ ਪਹਿਲਾ, ਗੁਰਪ੍ਰੀਤ ਕੌਰ ਮੰਡੀ ਕਲਾਂ ਨੇ ਦੂਜਾ, ਅੰਡਰ 17 ਵਿੱਚ ਸਮਨਪ੍ਰੀਤ ਕੌਰ ਗੋਨਿਆਣਾ ਨੇ ਪਹਿਲਾ, ਸਿਵਨੀਤ ਕੌਰ ਗੋਨਿਆਣਾ ਨੇ ਦੂਜਾ, ਅੰਡਰ 19 ਵਿੱਚ ਸੁਭਨੀਤ ਕੌਰ ਬਠਿੰਡਾ 1 ਨੇ ਪਹਿਲਾ, ਪ੍ਰਭਜੋਤ ਕੌਰ ਮੰਡੀ ਕਲਾਂ ਨੇ ਦੂਜਾ, ਅੰਡਰ 14 ਮੁੰਡੇ ਵਿੱਚ ਹੁਸਨਪ੍ਰੀਤ ਸਿੰਘ ਮੰਡੀ ਕਲਾਂ ਨੇ ਪਹਿਲਾ, ਪਿਯੂਸ ਕੁਮਾਰ ਬਠਿੰਡਾ ਨੇ ਦੂਜਾ, ਅੰਡਰ 17 ਵਿੱਚ ਅਰਜਨਦੀਪ ਸਿੰਘ ਗੋਨਿਆਣਾ ਨੇ ਪਹਿਲਾਂ , ਅਨੁਪਮ ਕੁਮਾਰ ਬਠਿੰਡਾ 1 ਨੇ ਦੂਜਾ, ਅੰਡਰ 19 ਵਿੱਚ ਰਾਜ ਮੰਧਹੋਤਰਾ ਬਠਿੰਡਾ 1 ਨੇ ਪਹਿਲਾਂ, ਗੁਰਵਿੰਦਰ ਸਿੰਘ ਤਲਵੰਡੀ ਸਾਬੋ ਨੇ ਦੂਜਾ, 400 ਮੀਟਰ ਅੰਡਰ 14 ਮੁੰਡੇ ਵਿੱਚ ਗੁਰਚਰਨਜੀਤ ਸਿੰਘ ਬਠਿੰਡਾ 1 ਨੇ ਪਹਿਲਾਂ, ਮਨਜੋਤ ਸਿੰਘ ਤਲਵੰਡੀ ਸਾਬੋ ਨੇ ਦੂਜਾ, ਅੰਡਰ 17 ਵਿੱਚ ਪ੍ਰਭਨੂਰ ਸਿੰਘ ਮੰਡੀ ਕਲਾਂ ਨੇ ਪਹਿਲਾਂ, ਇਸਾਨਜੀਤ ਸਿੰਘ ਭਗਤਾ ਨੇ ਦੂਜਾ, ਅੰਡਰ 19 ਵਿੱਚ ਗੁਰਵਿੰਦਰ ਸਿੰਘ ਤਲਵੰਡੀ ਸਾਬੋ ਨੇ ਪਹਿਲਾ, ਰਾਜ ਮੰਗਹੋਤਰਾ ਬਠਿੰਡਾ 1 ਨੇ ਦੂਜਾ, ਅੰਡਰ 14 ਕੁੜੀਆਂ ਵਿੱਚ ਖੁਸ਼ਪ੍ਰੀਤ ਕੌਰ ਬਠਿੰਡਾ 2 ਨੇ ਪਹਿਲਾ, ਸਾਨੀਆ ਮੰਡੀ ਫੂਲ ਨੇ ਦੂਜਾ, ਅੰਡਰ 17 ਕੁੜੀਆਂ ਵਿੱਚ ਜੋਤੀ ਬਿਸ਼ਨੋਈ ਬਠਿੰਡਾ 1 ਨੇ ਪਹਿਲਾ, ਸੁਖਵੀਰ ਕੌਰ ਤਲਵੰਡੀ ਸਾਬੋ ਨੇ ਦੂਜਾ, ਅੰਡਰ 19 ਵਿੱਚ ਗਗਨਦੀਪ ਕੌਰ ਮੰਡੀ ਕਲਾਂ ਨੇ ਪਹਿਲਾ , ਗੁਰਅਸੀਸ ਕੌਰ ਬਠਿੰਡਾ 1 ਨੇ ਦੂਜਾ, ਹੈਮਰ ਥਰੋਅ ਅੰਡਰ 19 ਕੁੜੀਆਂ ਵਿੱਚ ਦਾਮਨੀ ਰਾਏ ਬਠਿੰਡਾ 2 ਨੇ ਪਹਿਲਾ, ਲਵਪ੍ਰੀਤ ਕੌਰ ਭਗਤਾਂ ਨੇ ਦੂਜਾ, ਅੰਡਰ 17 ਕੁੜੀਆਂ ਵਿੱਚ ਰਮਨਦੀਪ ਕੌਰ ਤਲਵੰਡੀ ਸਾਬੋ ਨੇ ਪਹਿਲਾ, ਗਗਨਪ੍ਰੀਤ ਕੌਰ ਮੌੜ ਮੰਡੀ ਨੇ ਦੂਜਾ, ਡਿਸਕਸ ਥਰੋਅ ਅੰਡਰ 19 ਕੁੜੀਆਂ ਵਿੱਚ ਤਸਲੀਨਾ ਬਠਿੰਡਾ 2 ਨੇ ਪਹਿਲਾ, ਸਤਵੀਰ ਕੌਰ ਭੁੱਚੋ ਮੰਡੀ ਨੇ ਦੂਜਾ, ਅੰਡਰ 17 ਕੁੜੀਆਂ ਵਿੱਚ ਹਰਮਨਦੀਪ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਗੋਨਿਆਣਾ ਨੇ ਦੂਜਾ,ਤੀਹਰੀ ਛਾਲ ਅੰਡਰ 19 ਕੁੜੀਆਂ ਵਿੱਚ ਅਸੀਸ ਕੌਰ ਸੰਗਤ ਨੇ ਪਹਿਲਾਂ, ਜਸਪ੍ਰੀਤ ਕੌਰ ਤਲਵੰਡੀ ਸਾਬੋ ਨੇ ਦੂਜਾ, ਗੋਲਾ ਸੁੱਟਣ ਵਿੱਚ ਨਵਰੀਤ ਕੌਰ ਬਠਿੰਡਾ 1 ਨੇ ਪਹਿਲਾਂ, ਰਮਨਦੀਪ ਕੌਰ ਸੰਗਤ ਨੇ ਦੂਜਾ,ਪੋਲ ਵਾਲਟ ਅੰਡਰ 17 ਮੁੰਡੇ ਵਿੱਚ ਜਗਮੀਤ ਸਿੰਘ ਬਠਿੰਡਾ 2 ਨੇ ਪਹਿਲਾਂ, ਅਕਾਸ਼ਦੀਪ ਸਿੰਘ ਤਲਵੰਡੀ ਸਾਬੋ ਨੇ ਦੂਜਾ ਸਥਾਨ ਪ੍ਰਾਪਤ ਕੀਤਾ।