*68 ਵੀਆਂ ਸੂਬਾ ਪੱਧਰੀ ਖੇਡਾਂ ਗੱਤਕਾ ਤੇ ਬਠਿੰਡਾ ਦੇ ਲੜਕਿਆਂ ਦਾ ਕਬਜ਼ਾ*

0
7

ਬਠਿੰਡਾ 4 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ)

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ 68 ਵੀਆਂ ਸੂਬਾ ਪੱਧਰੀ ਖੇਡਾਂ ਗੱਤਕਾ ਵਿੱਚ ਨੰਨੇ ਮੁੰਨੇ ਖਿਡਾਰੀਆਂ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

ਜੇਤੂ ਖਿਡਾਰੀਆਂ ਨੂੰ ਇਨਾਮ ਦੇਣ ਦੀ ਰਸਮ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਅਤੇ ਬਾਬਾ ਸਰਬਜੀਤ ਸਿੰਘ ਪ੍ਰਧਾਨ ਗੱਤਕਾ ਦਲ ਕਲਕੱਤਾ ਵਲੋਂ ਕੀਤੀ ਗਈ।

ਅੱਜ ਅੰਡਰ 14 ਮੁੰਡਿਆਂ ਦੇ ਹੋਏ ਮੁਕਾਬਲਿਆਂ ਵਿੱਚ ਵਿਅਕਤੀਗਤ ਪ੍ਰਦਰਸ਼ਨ ਵਿੱਚ ਰਾਜਵੀਰ ਸਿੰਘ ਲੁਧਿਆਣਾ ਨੇ ਪਹਿਲਾ, ਨਵਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਟੀਮ ਡੋਮੋ ਵਿੱਚ ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ, ਹੁਸ਼ਿਆਰਪੁਰ ਨੇ ਤੀਜਾ, ਸਿੰਗਲ ਸੋਟੀ ਵਿਅਕਤੀਗਤ ਵਿੱਚ ਸੁਮਿੰਦਰਜੀਤ ਸਿੰਘ ਬਠਿੰਡਾ ਨੇ ਪਹਿਲਾ, ਸਰਤਾਜ ਸਿੰਘ ਤਰਨਤਾਰਨ ਨੇ ਦੂਜਾ, ਸਿੰਗਲ ਸੋਟੀ ਟੀਮ ਵਿੱਚ ਲੁਧਿਆਣਾ ਨੇ ਪਹਿਲਾ, ਬਠਿੰਡਾ ਨੇ ਦੂਜਾ, ਫਰੀ ਸੋਟੀ ਵਿਅਕਤੀਗਤ ਵਿੱਚ ਪਰਮਵੀਰ ਸਿੰਘ ਗੁਰਦਾਸਪੁਰ ਨੇ ਪਹਿਲਾ, ਅਭੀਜੋਤ ਸਿੰਘ ਸ੍ਰੀ ਤਰਨਤਾਰਨ ਸਾਹਿਬ ਨੇ ਦੂਜਾ, ਫਰੀ ਸੋਟੀ ਟੀਮ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਹੁਸ਼ਿਆਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਓਵਰ ਆਲ ਟਰਾਫ਼ੀ ਉੱਪਰ ਬਠਿੰਡਾ ਨੇ ਕਬਜ਼ਾ ਕੀਤਾ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਅਮਨਪ੍ਰੀਤ ਸਿੰਘ, ਪ੍ਰਿੰਸੀਪਲ ਕਮਲਪ੍ਰੀਤ ਕੌਰ, ਡਾਕਟਰ ਰਵਨੀਤ ਸਿੰਘ, ਲੈਕਚਰਾਰ ਨਿਰਮਲ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਇਸ਼ਟਪਾਲ ਸਿੰਘ, ਗੁਰਿੰਦਰਪਾਲ ਸਿੰਘ, ਪੁਖਰਾਜ ਸਿੰਘ, ਸੁਰਿੰਦਰਪਾਲ ਸਿੰਘ, ਰਾਜਿੰਦਰ ਸਿੰਘ,ਕੁਲਵਿੰਦਰ ਸਿੰਘ,ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ ਚੱਠੇਵਾਲਾ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

LEAVE A REPLY

Please enter your comment!
Please enter your name here