*68 ਵੀਆਂ ਸੂਬਾ ਪੱਧਰੀ ਪਾਵਰ ਲਿਫਟਿੰਗ ਖੇਡਾਂ ਦਾ ਸ਼ਾਨੋ ਸ਼ੌਕਤ ਨਾਲ ਅਗਾਜ਼*

0
47

ਬਠਿੰਡਾ 26 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)

ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ 68 ਵੀਆਂ ਸੂਬਾ ਪੱਧਰੀ ਖੇਡਾਂ ਪਾਵਰ ਲਿਫਟਿੰਗ ਅੰਡਰ 17 ਅਤੇ ਅੰਡਰ 19 ਮੁੰਡੇ ਕੁੜੀਆਂ ਦਾ ਅਗਾਜ਼ ਸ਼ਾਨੋ ਸ਼ੌਕਤ ਨਾਲ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਹੋਇਆ।

   ਇਹਨਾਂ ਖੇਡਾਂ ਦਾ ਉਦਘਾਟਨ ਨੀਲ ਗਰਗ ਚੇਅਰਮੈਨ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿੱਥੇ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਹਨ। ਸਰੀਰਕ ਤੰਦਰੁਸਤੀ ਦਾ ਵਧੀਆ ਸਾਧਨ ਹਨ।

ਇਹਨਾਂ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ  ਸੂਬਾ ਪੱਧਰੀ ਖੇਡਾਂ ਵਿੱਚ 18 ਜ਼ਿਲ੍ਹਿਆਂ ਵਿੱਚੋ 125 ਦੇ ਲਗਭਗ ਖਿਡਾਰੀ ਭਾਗ ਲੈ ਰਹੇ ਹਨ। ਅੰਡਰ 17 ਲੜਕੀਆਂ 43 ਕਿਲੋ ਭਾਰ ਵਿੱਚ ਪ੍ਰਦੀਪ ਕੌਰ ਬਠਿੰਡਾ ਨੇ ਪਹਿਲਾ, ਹਰਪ੍ਰੀਤ ਕੌਰ ਰੂਪਨਗਰ ਨੇ ਦੂਜਾ ਅਤੇ ਕਾਜਲ ਰਾਣੀ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

         ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ, ਚਿਮਨ ਲਾਲ ਹੈਪੀ ਸੰਯੁਕਤ ਸਕੱਤਰ ਟਰੇਡ ਵਿੰਗ ਪੰਜਾਬ,ਵਿਨੋਦ ਗੋਇਲ , ਪਰਮਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਮੁੱਖ ਅਧਿਆਪਕ ਸੰਜੀਵ ਕੁਮਾਰ,  ਹਰਮੰਦਰ ਸਿੰਘ ਇੰਚਾਰਜ ਪ੍ਰਿੰਸੀਪਲ ਗੁਲਾਬਗੜ, ਲੈਕਚਰਾਰ ਹਰਵੀਰ ਸਿੰਘ,  ਲੈਕਚਰਾਰ ਸੁਖਜਿੰਦਰ ਪਾਲ ਸਿੰਘ, ਲੈਕਚਰਾਰ ਜਗਦੀਸ਼ ਕੁਮਾਰ, ਲੈਕਚਰਾਰ ਹਰਜਿੰਦਰ ਸਿੰਘ ਮਾਨ, ਗੁਰਲਾਲ ਸਿੰਘ, ਗੁਰਿੰਦਰ ਸਿੰਘ ਲੱਭੀ , ਹਰਬਿੰਦਰ ਸਿੰਘ ਨੀਟਾ ,ਹਰਭਗਵਾਨ ਦਾਸ ਹਾਜ਼ਰ ਸਨ।

NO COMMENTS