(ਸਾਰਾ ਯਹਾਂ/ ਮੁੱਖ ਸੰਪਾਦਕ) 7 ਜੂਨ ਨੂੰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਬੰਬ ਧਮਾਕੇ ਹੋ ਸਕਦੇ ਹਨ। ਜਿਸ ਨੂੰ ਲੈ ਕੇ ਐਸਐਸਪੀ ਗੁਰਨੀਤ ਖੁਰਾਣਾ ਨੇ ਪੂਰੇ ਜ਼ਿਲ੍ਹੇ ਦੇ ਥਾਣਿਆਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਹੈ। ਐਸਐਸਪੀ ਖੁਰਾਣਾ ਨੇ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਦੇ ਹਰ ਨਾਕੇ ’ਤੇ ਸਖ਼ਤ ਚੌਕਸੀ ਰੱਖੀ ਜਾਵੇ। ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾਵੇ। ਦਰਅਸਲ, ਤੁਹਾਨੂੰ ਦੱਸ ਦੇਈਏ ਕਿ 6 ਚਿੱਠੀਆਂ ਰਾਹੀਂ 7 ਜੂਨ ਨੂੰ ਬਲਾਸਟ ਹੋਣ ਦੀ ਗੱਲ ਸਾਹਮਣੇ ਆਈ ਹੈ। ਇਹ ਪੱਤਰ ਮਿਲਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਹੈ।
ਡਾਕ ਦੇ ਜਰੀਏ ਭੇਜੀ ਹੈ ਚਿੱਠੀ
ਇਹ 6 ਚਿੱਠੀਆਂ ਸਿਆਸੀ ਆਗੂਆਂ, ਅਫਸਰਾਂ ਅਤੇ ਕਾਰੋਬਾਰੀਆਂ ਨੂੰ ਭੇਜੀਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਕ ਕਾਪੀ ਅਸਲੀ ਹੈ ਅਤੇ ਬਾਕੀ ਫੋਟੋ ਕਾਪੀਆਂ ਹਨ। ਐਸਐਸਪੀ ਗੁਰਨੀਤ ਖੁਰਾਣਾ ਦਾ ਕਹਿਣਾ ਹੈ ਕਿ ਪੋਸਟਮੈਨ ਰਾਹੀਂ ਇਹ 6 ਚਿੱਠੀਆਂ ਸਿਆਸੀ ਆਗੂਆਂ, ਅਫਸਰਾਂ ਅਤੇ ਕਾਰੋਬਾਰੀਆਂ ਦੇ ਘਰ ਪਹੁੰਚਾਈਆਂ ਗਈਆਂ ਹਨ।
‘ਜੇ ਕੋਈ ਰੋਕ ਸਕਦਾ ਹੈ ਤਾਂ ਰੋਕ ਲਓ’
ਐਸਐਸਪੀ ਗੁਰਨੀਤ ਖੁਰਾਣਾ ਅਨੁਸਾਰ ਇਨ੍ਹਾਂ ਪੱਤਰਾਂ ਵਿੱਚ ਬਲਾਸਟ ਕਰਨ ਦੀ ਥਾਂ ਵੀ ਲਿਖੀ ਗਈ ਹੈ। ਇਸ ਵਿਚ ਲਿਖਿਆ ਗਿਆ ਹੈ ਕਿ 7 ਜੂਨ ਨੂੰ ਇਨ੍ਹਾਂ 10 ਥਾਵਾਂ ‘ਤੇ ਧਮਾਕੇ ਕੀਤੇ ਜਾਣਗੇ। ਜਿਸ ਲਈ ਸਾਮਾਨ ਪਹੁੰਚਾ ਦਿੱਤਾ ਗਿਆ ਹੈ। ਬਠਿੰਡਾ ਨੂੰ ਹੁਣ ਰੱਬ ਹੀ ਬਚਾ ਸਕਦਾ ਹੈ। ਇਨ੍ਹਾਂ ਚਿੱਠੀਆਂ ਵਿੱਚ ਇੱਥੋਂ ਤੱਕ ਲਿਖਿਆ ਗਿਆ ਹੈ ਕਿ ਜੇਕਰ ਕੋਈ ਰੋਕ ਸਕਦਾ ਹੈ ਤਾਂ ਰੋਕੋ, ਅਸੀਂ ਪੰਜਾਬ ਵਿੱਚ ਹਿੰਦੂ-ਮੁਸਲਮਾਨ ਨੂੰ ਨਹੀਂ ਰਹਿਣ ਦੇਵਾਂਗੇ।
ਪੁਲਿਸ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਹੈ
ਐਸਐਸਪੀ ਗੁਰਨੀਤ ਖੁਰਾਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਪੂਰੇ ਜ਼ਿਲ੍ਹੇ ਵਿੱਚ ਕਿਤੇ ਵੀ ਕੋਈ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀ 26 ਜਨਵਰੀ ਨੂੰ ਧਮਕੀ ਦਿੱਤੀ ਸੀ ਕਿ ਪੰਨੂ ਨੇ ਕਿਹਾ ਸੀ ਕਿ ਜੇਕਰ 26 ਜਨਵਰੀ ਨੂੰ ਸੀ.ਐਮ ਭਗਵੰਤ ਮਾਨ ਤਿਰੰਗਾ ਲਹਿਰਾਉਂਦੇ ਹਨ ਤਾਂ ਉਨ੍ਹਾਂ ‘ਤੇ ਆਰਪੀਜੀ ਹਮਲਾ ਕੀਤਾ ਜਾਵੇਗਾ।