(ਸੁਰਿੰਦਰ ਮਚਾਕੀ) ਪੰਜਾਬ ਦੇ ਮਾਈਨਿੰਗ ਵਿਭਾਗ ਨਾਲ ਸਬੰਧਤ ਇੱਕ ਸੀਨੀਅਰ ਅਧਿਕਾਰੀ ਦਾ ਦੱਸਣਾ ਹੈ ਕਿ ਸੂਬੇ ਵਿੱਚ ਰੇਤ ਦੀਆਂ ਜੋ ਕੀਮਤਾਂ ਹਨ ਉਸ ਦੇ ਅਧਾਰ ’ਤੇ ਇੱਕ ਅੰਦਾਜ਼ਾ ਲਾਇਆ ਗਿਆ ਹੈ ਕਿ ਪੰਜਾਬ ’ਚ ਸਲਾਨਾ 7 ਹਜ਼ਾਰ ਕਰੋੜ ਰੁਪਏ ਦਾ ਰੇਤਾ ਵਿਕਦਾ ਹੈ। ਇਸ ਦੇ ਉਲਟ ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਰੇਤ ਦੀਆਂ ਖੱਡਾਂ ਦੀ ਜੋ ਨਿਲਾਮੀ ਕੀਤੀ ਗਈ ਹੈ ਉਸ ਤੋਂ ਸਰਕਾਰ ਨੂੰ 300 ਕਰੋੜ ਦੇ ਕਰੀਬ ਦਾ ਸਲਾਨਾ ਮਾਲੀਆ ਆਉਣਾ ਹੈ। ਬਾਕੀ 6 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਪੈਸਾ ਕਿੱਥੇ ਜਾਂਦਾ ਹੈ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਹਾਲ ਹੀ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਸਰਕਾਰ ਨੇ ਇੱਕ ਤਰ੍ਹਾਂ ਨਾਲ ਫੈਸਲਾ ਕਰ ਲਿਆ ਸੀ ਕਿ ਲੋਕਾਂ ਨੂੰ ਆਪਣੀ ਨਿੱਜੀ ਵਰਤੋਂ ਲਈ ਰੇਤ ਚੁੱਕਣ ਦੀ ਖੁੱਲ੍ਹ ਦੇ ਦਿੱਤੀ ਜਾਵੇ ਤਾਂ ਜੋ ਲੋਕਾਂ ’ਚ ਸਰਕਾਰ ਦੀ ਹੋ ਰਹੀ ਬਦਨਾਮੀ ਤੋਂ ਬਚਿਆ ਜਾ ਸਕੇ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਇਹ ਐਲਾਨ ਬਸ ਹੁੰਦਾ ਹੁੰਦਾ ਹੀ ਰਹਿ ਗਿਆ।