*ਹਰਿਆਣਾ ਅਤੇ ਦਿੱਲੀ ‘ਚ ਲੌਕਡਾਊਨ 7 ਜੂਨ ਤਕ ਵਧਿਆ, ਅਨਲੌਕ ਫੇਜ਼-1 ‘ਚ ਮਿਲੀ ਦੋ ਤਰ੍ਹਾਂ ਦੀ ਛੋਟ*

0
48

ਨਵੀਂ ਦਿੱਲੀ 30, ਮਈ(ਸਾਰਾ ਯਹਾਂ/ਬਿਊਰੋ ਰਿਪੋਰਟ):: ਦਿੱਲੀ ‘ਚ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਬਾਰੇ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਦੇ ਮੁਤਾਬਕ ਦਿੱਲੀ ‘ਚ ਲੌਕਡਾਊਨ ਦੀ ਮਿਆਦ 7 ਜੂਨ ਸਵੇਰ 5 ਵਜੇ ਤਕ ਵਧਾ ਦਿੱਤੀ ਗਈ ਹੈ। ਹਾਲਾਂਕਿ ਅਨਲੌਕ ਦੀ ਪ੍ਰਕਿਰਿਆ ਦੀ ਸ਼ੁਰੂਆਤ ਤਹਿਤ 31 ਮਈ ਤੋਂ ਦੋ ਤਰ੍ਹਾਂ ਦੀ ਛੋਟ ਦਿੱਤੀ ਗਈ ਹੈ।

ਪਹਿਲਾਂ ਤੋਂ ਹੀ ਜ਼ਰੂਰੀ ਸੇਵਾਵਾਂ ਸਮੇਤ ਜੋ ਚੀਜ਼ਾਂ ਨੂੰ ਛੋਟ ਦਿੱਤੀ ਗਈ ਹੈ ਉਨ੍ਹਾਂ ਦੇ ਨਾਲ ਹੁਣ ਫੈਕਟਰੀਆਂ ਤੇ ਕੰਸਟ੍ਰਕਸ਼ਨ ਸਾਈਟ ਨੂੰ ਵੀ ਛੋਟ ਦਿੱਤੀ ਗਈ ਹੈ।

ਹੁਕਮਾਂ ਮੁਤਾਬਕ ਅਨਲੌਕ ‘ਚ ਇ੍ਹਨ੍ਹਾਂ ਨੂੰ ਮਿਲੀ ਛੋਟ

1. ਮਨਜੂਰਸ਼ੁਦਾ ਇੰਡਸਟਰੀਅਲ ਏਰੀਆ ‘ਚ ਬੰਦ ਏਰੀਏ ‘ਚ ਮੈਨੂਫੈਕਚਰਿੰਗ ਤੇ ਪ੍ਰੋਡਕਸ਼ਨ ਯੂਨਿਟ ਚਲਾਏ ਜਾ ਸਕਣਗੇ।

2. ਜਿਹੜੇ ਕੰਸਟ੍ਰਕਸ਼ਨ ਸਾਈਟ ਤੇ ਵਰਕਰਸ ਬਾਊਂਡਰੀ ਦੇ ਅੰਦਰ ਕੰਮ ਕਰ ਰਹੇ ਹਨ ਉੱਥੇ ਨਿਰਮਾਣ ਕਾਰਜ ਦੀ ਇਜਾਜ਼ਤ ਹੋਵੇਗੀ।

ਇਨ੍ਹਾਂ ਦੋ ਤਰ੍ਹਾਂ ਦੇ ਕੰਮਾਂ ਨੂੰ ਛੋਟ ਦਿੱਤੀ ਗਈ ਹੈ ਪਰ ਨਿਯਮ ਤੇ ਸ਼ਰਤਾਂ ਵੀ ਰੱਖੀਆਂ ਗਈਆਂ ਗਈਆਂ ਹਨ।

LEAVE A REPLY

Please enter your comment!
Please enter your name here