*78ਵੀਂ ਵਰੇ੍ਹ ਗੰਢ ਤੇ ਸਬ ਡਵੀਜਨ ਪੱਧਰ ਤੇ ਐਸ ਡੀ ਐਮ ਨੇ ਲਹਿਰਾਇਆ ਝੰਡਾ*

0
67

ਬੁਢਲਾਡਾ 17 ਅਗਸਤ (ਸਾਰਾ ਯਹਾਂ/ਅਮਨ ਮਹਿਤਾ) ਸਥਾਨਕ ਸਬ ਡਵੀਜ਼ਨ ਪੱਧਰ ਤੇ ਅਜਾਦੀ ਦੇ 78ਵੀਂ ਵਰ੍ਹੇ ਗੰਢ ਦਾ ਸਮਾਗਮ ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਐਸ ਡੀ ਐਮ ਗਗਨਦੀਪ ਸਿੰਘ ਨੇ ਅਦਾ ਕੀਤੀ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸੀਨੀਅਰ ਡਵੀਜਨ ਜੱਜ ਮਨੂ ਮਿਤੂ, ਜੂਨੀਅਰ ਡਵੀਜ਼ਨ ਜੱਜ ਜਸਿਕਾ ਵਿਜ, ਡੀ ਐਸ ਪੀ ਮਨਜੀਤ ਸਿੰਘ ਔਲਖ ਵਿਸ਼ੇਸ਼ ਤੌਰ ਸ਼ਾਮਲ ਹੋਏ। ਇਸ ਮੌਕੇ ਤੇ ਬੋਲਦਿਆਂ ਐਸ ਡੀ ਐਮ ਨੇ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਅਜਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਜਿੱਥੇ ਬਿਜਲੀ, ਖੇਤੀਬਾੜੀ, ਸਿੱਖਿਆ, ਕਾਨੂੰਨ ਵਿਵਸਥਾ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। ਉਥੇ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾ ਰਹੀ ਹੈ। ਇਸ ਮੌਕੇ ਤੇ ਅਜਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਸਨਮਾਣਿਤ ਕੀਤਾ ਗਿਆ। ਇਸ ਮੌਕੇ ਤੇ ਤਹਿਸੀਲਦਾਰ ਗੁਰਬੰਸ ਸਿੰਘ, ਐਸ.ਐਚ.ਓ ਸਿਟੀ ਭਗਵੰਤ ਸਿੰਘ, ਐਸ.ਐਚ.ਓ. ਸਦਰ ਮੇਲਾ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਮਾਰਕਿਟ ਕਮੇਟੀ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਬੀ ਡੀ ਪੀ ਓ ਮੇਜਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸੋਨੀ ਆਦਿ ਤੋਂ ਇਲਾਵਾ ਸ਼ਹਿਰ ਨਿਵਾਸੀ ਮੌਜੂਦ ਸਨ।

NO COMMENTS